21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਧਰਮ ਪਰਿਵਰਤਨ 'ਤੇ ਸੁਪਰੀਮ ਕੋਰਟ ਵਲੋਂ ਗਿਆ ਫੈਸਲਾ ਸਵਾਗਤਯੋਗ-ਸੁਖਪਾਲ ਸਿੰਘ ਸਰਾਂ <br/>

ਅਜੀਤ ਡੈਸਕ 27-03-2026
ਬਠਿੰਡਾ, 25 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)-ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਧਰਮ ਪਰਿਵਰਤਨ ਦਾ ਮਸਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੀ ਸਭ ਤੋਂ ਉੱਚੀ ਨਿਆਇਕ ਸੰਸਥਾ ਸੁਪਰੀਮ ਕੋਰਟ ਵਲੋਂ ਧਰਮ ਪਰਿਵਰਤਨ ਨਾਲ ਸੰਬੰਧਿਤ ਮਾਮਲੇ 'ਤੇ ਦਿੱਤੇ ਗਏ ਮਹੱਤਵਪੂਰਨ ਫ਼ੈਸਲੇ ਦਾ ਭਾਜਪਾ ਨੇਤਾ ਸੁਖਪਾਲ ਸਿੰਘ ਸਰਾਂ ਵਲੋਂ ਸਵਾਗਤ ਕੀਤਾ ਗਿਆ ਹੈ | ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਐਸ.ਸੀ.-ਐਸ.ਟੀ. ਐਕਟ ਨੂੰ ਲੈ ਕੇ ਇਕ ਵੱਡਾ ਫੈਸਲਾ ਸੁਣਾਇਆ ਹੈ | ਅਦਾਲਤ ਨੇ ਆਪਣੇ ਫ਼ੈਸਲੇ 'ਚ ਕਿਹਾ ਕਿ ਜੋ ਵਿਅਕਤੀ ਹਿੰਦੂ ਧਰਮ, ਸਿੱਖ ਧਰਮ ਜਾਂ ਬੌਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਅਪਣਾਉਂਦਾ ਹੈ, ਉਸ ਨੂੰ ਅਨੁਸੂਚਿਤ ਜਾਤੀ (ਐਸ.ਸੀ.) ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ | ਉਨ੍ਹਾਂ ਇਸ ਫ਼ੈਸਲੇ ਨੂੰ ਦੇਸ਼ ਦੇ ਸਮਾਜਿਕ ਸੰਤੁਲਨ ਅਤੇ ਨਿਆਇਕ ਪ੍ਰਣਾਲੀ ਲਈ ਇਕ ਇਤਿਹਾਸਕ ਕਦਮ ਦੱਸਿਆ ਗਿਆ ਹੈ | ਸੁਖਪਾਲ ਸਿੰਘ ਸਰਾ ਨੇ ਕਿਹਾ ਕਿ ਦੇਸ਼ ਭਰ 'ਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਹਿੱਸਿਆਂ 'ਚ ਧਰਮ ਪਰਿਵਰਤਨ ਹੋ ਰਿਹਾ ਹੈ | ਦੇਸ ਅੰਦਰ ਜਿੰਨੀਆਂ ਵੀ ਬੇਅਦਬੀਆਂ ਹੋ ਰਹੀਆਂ ਹਨ, ਉਨ੍ਹਾਂ ਵਿਚ ਧਰਮ ਪਰਿਵਰਤਨ ਕਰਕੇ ਇਸਾਈ ਬਣੇ ਲੋਕਾਂ ਦਾ ਹੱਥ ਹੁੰਦਾ ਹੈ, ਇਹ ਬੇਅਦਬੀਆਂ ਪਾਸਟਰਾਂ ਪਾਦਰੀਆਂ ਦੇ ਭੜਕਾਉਣ 'ਤੇ ਹੁੰਦੀਆਂ ਹਨ | ਅਜਿਹੇ ਬਹੁਤ ਮਾਮਲੇ ਸਾਹਮਣੇ ਆ ਰਹੇ ਹਨ, ਜਿੱਥੇ ਧਰਮ ਪਰਿਵਰਤਨ ਕਰ ਚੁੱਕੇ ਲੋਕ ਆਪਣੀ ਅਸਲ ਪਛਾਣ ਨੂੰ ਲੁਕਾ ਕੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ ਅਧਿਕਾਰਾਂ ਅਤੇ ਸਰਕਾਰੀ ਲਾਭ ਦਾ ਗਲਤ ਤਰੀਕੇ ਨਾਲ ਫ਼ਾਇਦਾ ਲੈ ਰਹੇ ਸਨ | ਇਸ ਕਾਰਨ ਅਸਲੀ ਹੱਕਦਾਰ ਅਤੇ ਲੋੜਵੰਦ ਲੋਕ ਆਪਣੇ ਅਧਿਕਾਰਾਂ ਤੋਂ ਪਰੋਖੇ ਰਹਿ ਜਾਂਦੇ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉਨ੍ਹਾਂ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ ਸਨ, ਜਿਨ੍ਹਾਂ ਲਈ ਇਹ ਅਸਲ ਵਿਚ ਨਿਰਧਾਰਿਤ ਹਨ | ਸਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਨਾ ਸਿਰਫ਼ ਇਸ ਤਰ੍ਹਾਂ ਦੀਆਂ ਗੜਬੜਾਂ 'ਤੇ ਰੋਕ ਲਗਾਏਗਾ, ਸਗੋਂ ਇਹ ਸਪਸ਼ਟ ਸੰਦੇਸ਼ ਵੀ ਦੇਵੇਗਾ ਕਿ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਪਛਾਣ ਲੁਕਾ ਕੇ ਲਾਭ ਲੈਣ ਦੀ ਪ੍ਰਵਿਰਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨਾਂ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਧਰਮ ਪਰਿਵਰਤਨ ਕਰਨ ਵਾਲੇ ਵਿਅਕਤੀਆਂ ਦਾ ਧਰਮ ਸਰਕਾਰੀ ਰਿਕਾਰਡ ਵਿਚ ਸਪੱਸ਼ਟ ਤੌਰ 'ਤੇ ਦਰਜ ਕੀਤਾ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਦੀ ਸੰਭਾਵਨਾ ਖ਼ਤਮ ਹੋ ਸਕੇ | ਇਸ ਦੇ ਨਾਲ ਹੀ ਗਰੀਬ ਅਤੇ ਲੋੜਵੰਦ ਲੋਕਾ ਨੂੰ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣ ਵਾਲੇ ਕਥਿਤ ਠੇਕੇਦਾਰ ਅਤੇ ਸੰਸਥਾਵਾਂ ਪਾਦਰੀ, ਪਾਸਟਰਾਂ ਖਿਲਾਫ ਕੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |

ਪਿਛਲੀ ਖ਼ਬਰ ਸੁਧੀਰ ਕੁਮਾਰ ਸਰਬਸੰਮਤੀ ਨਾਲ ਪੰਚਾਇਤੀ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।