ਬਠਿੰਡਾ, 26 ਮਾਰਚ (ਪੱਤਰ ਪ੍ਰੇਰਕ)-ਬਠਿੰਡਾ ਨਗਰ ਨਿਗਮ ਵਿਚ ਨਵੀਂ ਪ੍ਰਸ਼ਾਸਨਿਕ ਨਿਯੁਕਤੀ ਹੋਈ ਹੈ | ਪੰਜਾਬ ਸਰਕਾਰ ਵਲੋਂ ਪੀਸੀਐਸ ਅਧਿਕਾਰੀ ਲਵਜੀਤ ਕਲਸੀ ਨੂੰ ਨਗਰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਲਵਜੀਤ ਕਲਸੀ ਪਹਿਲਾ ਵੀ ਬਠਿੰਡਾ ਵਿਚ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਅਤੇ ਬੀ.ਡੀ.ਏ. ਵਿਚ ਸਹਾਇਕ ਪ੍ਰਸ਼ਾਸਕ ਵਜੋਂ ਕੰਮ ਕਰ ਚੁੱਕੇ ਹਨ | ਇਸ ਤਜਰਬੇ ਕਰਕੇ ਉਨ੍ਹਾਂ ਨੂੰ ਸ਼ਹਿਰ ਦੀ ਪ੍ਰਸ਼ਾਸਨਿਕ ਪ੍ਰਣਾਲੀ, ਵਿਕਾਸ ਕਾਰਜਾਂ ਅਤੇ ਲੋਕ ਮੁੱਦਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ | ਅਧਿਕਾਰੀਆਂ ਨੂੰ ਆਸ ਹੈ, ਕਿ ਉਨ੍ਹਾਂ ਦੀ ਅਗਵਾਈ 'ਚ ਨਗਰ ਨਿਗਮ ਦੇ ਕੰਮਾਂ ਵਿਚ ਤੇਜ਼ੀ ਆਵੇਗੀ | ਨਗਰ ਨਿਗਮ 'ਚ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਰਹੇ ਕੰਚਨ ਪਿਛਲੇ ਕਈ ਮਹੀਨਿਆਂ ਤੋਂ ਡਿਊਟੀ ਨਿਭਾ ਰਹੇ ਸਨ | ਉਨ੍ਹਾਂ ਤੋਂ ਸਰਕਾਰ ਨੇ ਮੌਜੂਦਾ ਕਮਿਸ਼ਨਰ ਦਾ ਵਾਧੂ ਚਾਰਜ ਵਾਪਸ ਲੈ ਕੇ ਜ਼ਿੰਮੇਵਾਰੀਆਂ ਦੀ ਨਵੀਂ ਵੰਡ ਕੀਤੀ ਗਈ ਹੈ | ਉੱਧਰ ਨਗਰ ਨਿਗਮ 'ਚ ਲਵਜੀਤ ਕਲਸੀ ਦੀ ਕਮਿਸ਼ਨਰ ਵਜੋਂ ਨਿਯੁਕਤੀ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਆਸ ਹੈ, ਕਿ ਸ਼ਹਿਰ 'ਚ ਸਫ਼ਾਈ ਪ੍ਰਬੰਧ, ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਵਿਚ ਸੁਧਾਰ ਆਵੇਗਾ ਅਤੇ ਲੰਬੇ ਸਮੇਂ ਤੋਂ ਲਟਕੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣਗੇ |