06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ੍ਰੀ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਵਿਜੇ ਲਹਿਰੀ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 28-03-2026
ਰਾਮਾਂ ਮੰਡੀ, 27 ਮਾਰਚ (ਤਰਸੇਮ ਸਿੰਗਲਾ)-ਸਥਾਨਕ ਸ਼੍ਰੀ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੇ ਕੁਮਾਰ ਲਹਿਰੀ, ਕੇਵਲ ਲਹਿਰੀ, ਸੁਸ਼ੀਲ ਲਹਿਰੀ ਨੂੰ ਉਨ੍ਹਾਂ ਦੇ ਪਿਤਾ ਅਤੇ ਮੈਂਗਲ ਰਾਮ ਲਹਿਰੀ ਪ੍ਰਧਾਨ ਸ਼੍ਰੀ ਗੀਤਾ ਭਵਨ ਕਮੇਟੀ ਨੂੰ ਉਹਨਾਂ ਦੇ ਵੱਡੇ ਭਰਾ ਸ਼੍ਰੀ ਜਨਕ ਰਾਜ ਲਹਿਰੀ ਦਾ ਅੱਜ ਦੇਹਾਂਤ ਹੋ ਜਾਣ ਨਾਲ ਡੁੰਘਾ ਸਦਮਾ ਪੁੱਜਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਵ: ਜਨਕ ਰਾਜ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ, ਗੁਰਬਾਜ਼ ਸਿੰਘ ਸਿੱਧੂ ਕਾਂਗਰਸੀ ਆਗੂ, ਖੁਸ਼ਬਾਜ ਸਿੰਘ ਜਟਾਣ ਾ ਹਲਕਾ ਇੰਚਾਰਜ ਕਾਂਗਰਸ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਪਰਮਪਾਲ ਕੌਰ ਮਲੂਕਾ ਕਨਵੀਨਰ ਹਲਕਾ ਬਠਿੰਡਾ ਭਾਜਪਾ, ਸਰੂਪ ਚੰਦ ਸਿੰਗਲਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬਠਿੰਡਾ ਭਾਜਪਾ, ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਠਿੰਡਾ ਭਾਜਪਾ, ਸ਼੍ਰੀ ਗੀਤਾ ਭਵਨ ਕਮੇਟੀ, ਸ਼੍ਰੀ ਗਊਸ਼ਾਲਾ ਕਮੇਟੀ, ਆੜਤੀਆ ਐਸੋਸੀਏਸ਼ਨ, ਵਪਾਰ ਮੰਡਲ ਸਮੇਤ ਇਲਾਕੇ ਦੀਆਂ ਸਮੂਹ ਵਪਾਰਕ, ਧਾਰਮਿਕ, ਸਮਾਜਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਵਿਜੇ ਕੁਮਾਰ ਲਹਿਰੀ, ਕੇਵਲ ਲਹਿਰੀ, ਸੁਸ਼ੀਲ ਲਹਿਰੀ ਨੂੰ ਉਨ੍ਹਾਂ ਦੇ ਪਿਤਾ ਅਤੇ ਮੈਂਗਲ ਰਾਮ ਲਹਿਰੀ ਨਾਲ ਹਮਦਰਦੀ ਪ੍ਰਗਟ ਕੀਤੀ ਹੈ |

ਪਿਛਲੀ ਖ਼ਬਰ ਅਮਰੀਕ ਸਿੰਘ ਰੋਡ 'ਤੇ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਇਮਾਰਤ ਦੀ ਹੋ ਰਹੀ ਨਾਜਾਇਜ਼ ਉਸਾਰੀ 'ਤੇ ਕਾਰਵਾਈ <br/> ਅਗਲੀ ਖ਼ਬਰ ਯੂਨੀਅਨ ਦੇ ਆਗੂਆਂ ਵਲੋਂ ਜ਼ਖ਼ਮੀ ਕਿਸਾਨ ਚਰਨਜੀਤ ਸਿੰਘ ਦਾ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।