17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬਹੁਪੱਖੀ ਵਿਕਾਸ ਕੀਤਾ ਜਾਵੇਗਾ-ਰਵੀਪ੍ਰੀਤ ਸਿੰਘ ਸਿੱਧੂ <br/>

ਅਜੀਤ ਡੈਸਕ 29-03-2026
ਰਾਮਾਂ ਮੰਡੀ, 28 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 11 ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਬਚਾਓ ਵਿਸ਼ਾਲ ਰੈਲੀ ਵਿਚ ਵੱਧ ਤੋਂ ਵੱਧ ਪਹੁੰਚਣ | ਇਸ ਮੌਕੇ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿਚ 11 ਅਪ੍ਰੈਲ ਨੂੰ ਵਿਸਾਖੀ ਮੌਕੇ ਹੋਣ ਵਾਲੀ ਪੰਜਾਬ ਬਚਾਓ ਵਿਸ਼ਾਲ ਰੈਲੀ ਸਬੰਧੀ ਪਿੰਡ ਪੱਕਾ ਕਲਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਹਲਕੇ ਦੇ ਵਰਕਰਾਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਆਦਿ ਤੋਂ ਇਲਾਵਾ ਹੋਰ ਪਾਰਟੀ ਦੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਪਿ੍ਤਪਾਲ ਸਿੰਘ ਸਿੱਧੂ ਰੁੱਘੂ ਬੰਗੀ, ਬਿੰਦਰ ਸਿੰਘ ਸਾਬਕਾ ਸਰਪੰਚ ਸੇਖੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਛਾਤੀ ਦੇ ਕੈਂਸਰ ਦਾ ਸਕ੍ਰੀਨਿੰਗ ਕੈਂਪ 31 ਮਾਰਚ ਤੱਕ ਅਗਲੀ ਖ਼ਬਰ ਆਦਰਸ਼ ਸੀਨੀਅਰ ਸੈੈਕੰਡਰੀ ਸਕੂਲ 'ਚ 11ਵੀਂ ਜਮਾਤ ਦੇ ਨਤੀਜਿਆਂ ਨੇ ਖੜ੍ਹੇ ਕੀਤੇ ਸਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।