18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਾਤਾਵਰਨ ਪ੍ਰੇਮੀ ਰਾਜੇਸ਼ ਰਿਖੀ ਨੂੰ ਵਧੀਆ ਸੇਵਾਵਾਂ ਬਦਲੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 29-03-2026
ਸੰਦੌੜ, 28 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਨਿਊ ਯੰਗ ਸਪੋਰਟਸ ਅਤੇ ਵੈੱਲਫੇਅਰ ਕਲੱਬ ਪਿੰਡ ਮਿੱਠੇਵਾਲ ਵੱਲੋਂ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਬ ਸੈਂਟਰ ਮਿੱਠੇਵਾਲ ਵਿਖੇ ਸਿਹਤ ਸੇਵਾਵਾਂ ਨਿਭਾ ਰਹੇ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਨੂੰ ਉਨ੍ਹਾਂ ਵੱਲੋਂ ਪਿੰਡ ਵਿਚ ਨਿਭਾਈਆਂ ਜਾ ਰਹੀਆਂ ਵਧੀਆ ਸਿਹਤ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਕਲੱਬ ਪ੍ਰਧਾਨ ਹਰਜਿੰਦਰ ਸਿੰਘ ਅਤੇ ਪੰਚ ਮਨਜੀਤ ਸਿੰਘ ਨੇ ਕਿਹਾ ਕਿ ਪਿੰਡ ਅੰਦਰ ਸ੍ਰੀ ਰਾਜੇਸ਼ ਰਿਖੀ ਵੱਲੋਂ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਵੱਲੋਂ ਸਿਹਤ ਕੇਂਦਰ ਨੂੰ ਨਵੀਂ ਦਿੱਖ ਦਿੱਤੀ ਗਈ ਹੈ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਹੁਤ ਸਾਰੀਆਂ ਵੱਖਰੀਆਂ ਸਹੂਲਤਾਂ ਵੀ ਪੈਦਾ ਕੀਤੀਆਂ ਗਈਆਂ ਹਨ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਸੈਕਟਰੀ ਜਸਵਿੰਦਰ ਸਿੰਘ, ਖ਼ਜ਼ਾਨਚੀ ਰਾਮਦਾਸ ਸਿੰਘ, ਹਰਦੀਪ ਸਿੰਘ ਦੀਪੀ, ਮਨਜੀਤ ਸਿੰਘ ਪੰਚ ਮਨਿੰਦਰਜੀਤ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ ਪੰਚਾਇਤ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਕਮਜ਼ੋਰ ਹੋ ਰਹੀ ਹੈ-ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ <br/> ਅਗਲੀ ਖ਼ਬਰ ਬੁਰਜ ਮਹਿਮਾ ਵਿਖੇ ਜ਼ਮੀਨੀ ਵਿਵਾਦ ਨੇ ਫੜਿਆ ਤੂਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।