ਰਾਮਾਂ ਮੰਡੀ, 30 ਮਾਰਚ (ਤਰਸੇਮ ਸਿੰਗਲਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਖੇਤੀਬਾੜੀ ਵਿਕਾਸ ਬੈਂਕ ਰਾਮਾਂ ਮੰਡੀ ਅੱਗੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ¢ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੇ ਖ਼ੁਦਕੁਸ਼ੀ ਕਰਨ ਵਾਲੇ ਸਕੇ ਭਰਾਵਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਲੈਂਡ ਮੋਰਗੇਜ ਬੈਂਕਾਂ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਤੀ ਜਾਣ ਵਾਲੀ ਨਿਲਾਮੀ ਨੂੰ ਰੋਕਣ ਲਈ ਅੱਜ ਪੰਜਾਬ ਭਰ ਦੀਆਂ ਲੈਂਡ ਮਾਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕਣ ਦੇ ਦਿੱਤੇ ਗਏ | ਪ੍ਰੋਗਰਾਮ ਅਨੁਸਾਰ ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਰਾਮਾਂ ਮੰਡੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਿਖੇ ਧਰਨਾ ਦਿੱਤਾ ਗਿਆ ਹੈ¢ ਧਰਨੇ ਦੌਰਾਨ ਪਿੰਡ ਹਰੀ ਨੌਂ ਦੇ ਖ਼ੁਦਕੁਸ਼ੀ ਕਰਨ ਵਾਲੇ ਪੀੜਤ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਪੀੜਿਤ ਕਿਸਾਨਾਂ ਦੀਆਂ ਦੋ ਛੋਟੀਆਂ ਧੀਆਂ ਅਤੇ ਬਾਕੀ ਪਰਿਵਾਰ ਦਾ ਜ਼ਿੰਦਗੀ ਗੁਜ਼ਰ ਦਾ ਪ੍ਰਬੰਧ ਕਰਨ ਅਤੇ ਲੈਂਡ ਮੋਰਗੇਜ ਬੈਂਕਾਂ ਰਾਹੀਂ ਛੋਟੇ, ਵੱਡੇ ਸਾਰੇ ਹੀ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਕਰਨ ਵਾਲੇ ਹੁਕਮਾਂ ਨੂੰ ਰੱਦ ਕਰਨ ਦੀ ਕਿਸਾਨਾਂ ਵਲੋਂ ਮੰਗ ਕੀਤੀ ਗਈ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਐਮ.ਐੱਸ.ਪੀ. ਦਾ ਗਾਰੰਟੀ ਕਾਨੂੰਨ ਨਾਂ ਹੋਣ ਕਰਕੇ ਹੀ ਕਿਸਾਨ ਸਰਕਾਰ ਵਲੋਂ ਐਲਾਨੀ ਜਾਂਦੀ ਐਮ.ਐੱਸ.ਪੀ. ਤੋਂ ਘੱਟ ਭਾਅ ਤੇ ਫ਼ਸਲ ਵੇਚਣ ਕਾਰਨ ਹੀ ਕਰਜ਼ਾਈ ਹੋਏ ਹਨ | ਕੁੱਝ ਕਿਸਾਨ ਹਿਤੈਸ਼ੀ ਜਥੇਬੰਦੀਆਂ ਹੋਣ ਦਾ ਦਿਖਾਵਾ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਲਿਆਂਦੀ ਗਈ ਜ਼ਮੀਨ ਕੁਰਕੀ ਦੀ ਪਾਲਸੀ ਦੀ ਹਮਾਇਤ ਕੀਤੀ ਜਾ ਰਹੀ ਹੈ, ਜਿਸ ਤੋਂ ਉਨ੍ਹਾਂ ਜਥੇਬੰਦੀਆਂ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ¢ ਪੰਜਾਬ ਸਰਕਾਰ ਵਲੋਂ 20 ਏਕੜ ਤੋਂ ਉੱਪਰ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰਨ ਦੀ ਪਾਲਿਸੀ ਲਿਆਂਦੀ ਜਾ ਰਹੀ ਹੈ ਉਸ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ, ਹੁਣ ਆਲੂਆਂ ਦੀ ਫ਼ਸਲ ਵਿੱਚ ਪਏ ਘਾਟੇ ਅਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਰਜ਼ਾਈ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਸਮਾਜਿਕ ਤÏਰ ਤੇ ਜ਼ਲੀਲ ਕਰਨ ਦੇ ਡਰ ਕਾਰਨ ਹੀ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੂੰ ਖ਼ੁਦਕੁਸ਼ੀ ਕਰ ਲਈ ਮਜਬੂਰ ਹੋਣਾ ਪਿਆ ਅਤੇ ਉਨ੍ਹਾਂ ਪਿੰਡ ਹਰੀ ਨੌਂ ਜ਼ਿਲ੍ਹਾ ਫ਼ਰੀਦਕੋਟ ਦੇ ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਾਰੇ ਸਬੰਧਿਤ ਮੁਲਾਜ਼ਮਾਂ ਨੂੰ ਸਜਾਵਾਂ ਦਿਵਾਉਣ ਲਈ ਅਤੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਮੋਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ ਹੁਕਮਾਂ ਨੂੰ ਰੱਦ ਕਰਵਾਉਣ ਲਈ ਹੀ ਪੰਜਾਬ ਭਰ ਅੰਦਰ ਲੈਂਡ ਮੋਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ ਹਨ¢ ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ ਉਸੇ ਤਰਜ਼ ਉੱਪਰ ਹੀ ਸਾਰੇ ਕਿਸਾਨਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਜੋ ਜ਼ਮੀਨਾਂ ਦੀ ਕੁਰਕੀ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ ਉਸ ਨੂੰ ਸਰਕਾਰ ਵਾਪਸ ਲਵੇ ਅਤੇ ਬੀਕੇਯੂ ਏਕਤਾ ਸਿੱਧੂਪੁਰ ਵਲੋਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ¢ ਇਸ ਮੌਕੇ ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ, ਹਰਭਜਨ ਸ਼ਰਮਾ ਬਲਾਕ ਪ੍ਰਧਾਨ ਸੰਗਤ, ਗੁਰਜੰਟ ਸਿੰਘ ਸੇਖੂ, ਨੈਬ ਸਿੰਘ ਦੀਪਾ ਬੰਗੀ ਅਤੇ ਹੋਰ ਕਿਸਾਨ ਧਰਨੇ ਵਿੱਚ ਹਾਜ਼ਰ ਸਨ¢
ਕਿਸਾਨ ਯੂਨੀਅਨ ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ
ਅਜੀਤ ਡੈਸਕ
31-03-2026