12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਵਿਸਾਖੀ ਜੋੜ ਮੇਲੇ ਦੇ ਮੱਦੇਨਜ਼ਰ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਬਾਬਾ ਰੌਲੀ ਵਾਲਿਆਂ ਨਾਲ ਵੀਚਾਰ ਚਰਚਾ <br/>

ਅਜੀਤ ਡੈਸਕ 31-03-2026

ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)-'ਖਾਲਸਾ ਸਾਜਨਾ ਦਿਵਸ' (ਵਿਸਾਖੀ) ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਜਾਣ ਵਾਲੇ ਜੋੜ ਮੇਲ ਦੇ ਪਾਵਨ ਦਿਹਾੜੇ ਦੀਆਂ ਤਿਆਰੀਆਂ ਪੂਰੇ ਜਾਹੋ-ਜਲਾਲ ਨਾਲ ਜਾਰੀ ਹਨ | ਇਸੇ ਸੰਦਰਭ ਵਿਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵੀਚਾਰ ਚਰਚਾ ਕੀਤੀ | ਇਸ ਮੌਕੇ ਸਿੰਘ ਸਾਹਿਬ ਨੇ ਬਾਬਾ ਹਰਵਿੰਦਰ ਸਿੰਘ ਨੂੰ ਵਿਸਾਖੀ ਦੇ ਮਹਾਨ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਰਸਮੀ ਸੱਦਾ ਦਿੱਤਾ | ਮੁਲਾਕਾਤ ਦੌਰਾਨ ਵਿਸ਼ੇਸ਼ ਤੌਰ 'ਤੇ ਤਖ਼ਤ ਸਾਹਿਬ ਵਲੋਂ ਨੌਜਵਾਨੀ ਨੂੰ ਸਿੱਖੀ ਸਰੂਪ ਅਤੇ ਦਸਤਾਰ ਨਾਲ ਜੋੜਨ ਲਈ ਲਗਾਏ ਜਾ ਰਹੇ 'ਦਸਤਾਰਾਂ ਦੇ ਲੰਗਰਾਂ' ਵਿਚ ਸਹਿਯੋਗ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਜਥੇਦਾਰ ਸਾਹਿਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਬਾ ਰੌਲੀ ਵਾਲਿਆਂ ਨੇ ਸਿੰਘ ਸਾਹਿਬ ਦੇ ਹੁਕਮਾਂ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਅਤੇ ਹਰ ਪ੍ਰਕਾਰ ਦੇ ਸਹਿਯੋਗ ਦਾ ਭਰੋਸਾ ਦਿਵਾਇਆ | ਸਿੰਘ ਸਾਹਿਬ ਵਲੋਂ ਇਸ ਮੌਕੇ ਬਾਬਾ ਹਰਵਿੰਦਰ ਸਿੰਘ ਨੂੰ ਪੰਥਕ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ | ਉਕਤ ਮੁਲਾਕਾਤ ਸਮੇਂ ਹੋਰਨਾਂ ਤੋਂ ਇਲਾਵਾ ਭਾਈ ਭੋਲਾ ਸਿੰਘ ਹੀਰੇਵਾਲਾ ਇੰਚਾਰਜ ਧਰਮ ਪ੍ਰਚਾਰ ਉੱਪ ਦਫ਼ਤਰ, ਭਾਈ ਰਵਿੰਦਰ ਸਿੰਘ ਖਾਲਸਾ ਪਿ੍ੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਉਟ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਕਟੌਤੀ, ਲੋਕਾਂ ਲਈ ਰਾਹਤ ਵਾਲਾ ਫ਼ੈਸਲਾ-ਹਰਬੰਸ ਸੁਖਲੱਧੀ... ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।