12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮਾਨਸਿਕ ਰੋਗੀ ਨੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 31-03-2026
ਬਠਿੰਡਾ, 30 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸੁਰਖ਼ਪੀਰ ਰੋਡ 'ਤੇ ਇਕ ਰਹਿਣ ਵਾਲੇ ਲਕਸ਼ਮਣ ਨਾਮਕ ਵਿਅਕਤੀ ਨੇ ਆਪਣੇ ਗਲੇ ਵਿਚ ਪਰਨਾ ਬੰਨ੍ਹ ਕੇ ਪੱਖੇ ਦੀ ਹੁੱਕ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ | ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਵਿੱਕੀ ਕੁਮਾਰ ਦੀ ਅਗਵਾਈ ਹੇਠ ਐਬੂਲੈਂਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਿ੍ਤਕ ਨੂੰ ਪੁਲਿਸ ਦੀ ਹਾਜ਼ਰੀ 'ਚ ਹੇਠਾਂ ਉਤਰਿਆ ਗਿਆ | ਕੈਨਾਲ ਕਲੋਨੀ ਥਾਣੇ ਦੀ ਪੁਲਿਸ ਨੇ ਘਟਨਾ ਦੀ ਜਾਂਚ ਕੀਤੀ | ਪਰਿਵਾਰਿਕ ਸੂਤਰਾਂ ਅਨੁਸਾਰ ਮਿ੍ਤਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ | ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ |

ਪਿਛਲੀ ਖ਼ਬਰ ਬੀ.ਕੇ.ਯੂ (ਸਿੱਧੂਪੁਰ) ਵਲੋਂ ਖੇਤੀਬਾੜੀ ਵਿਕਾਸ ਬੈਂਕ ਨਥਾਣਾ ਅੱਗੇ ਧਰਨਾ ਅਗਲੀ ਖ਼ਬਰ ਰੰਘਰੇਟਾ ਪਾਰਲੀਮੈਂਟ ਪੰਜਾਬ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।