ਬਠਿੰਡਾ, 30 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋ ਪਾਰ ਇਲਾਕੇ ਦੇ ਪਰਸਰਾਮ ਨਗਰ ਵਿਚ ਰਹਿਣ ਵਾਲੀ ਇਕ ਔਰਤ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ ਹੈ, ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਵਿੱਕੀ ਕੁਮਾਰ ਆਪਣੀ ਐਂਬੂਲੈਂਸ ਟੀਮ ਨਾਲ ਮੌਕੇ 'ਤੇ ਪਹੁੰਚੀ | ਕੈਨਾਲ ਕਲੋਨੀ ਥਾਣੇ ਦੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਸੀ | ਸੂਤਰਾਂ ਅਨੁਸਾਰ ਅÏਰਤ ਨੇ ਪਰਿਵਾਰਿਕ ਝਗੜੇ ਕਾਰਨ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਵਲੋਂ ਮਿ੍ਤਕ ਅÏਰਤ ਪਰਮਿੰਦਰ ਕੌਰ ਵਾਸੀ ਪਰਸਰਾਮ ਨਗਰ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟ ਮਾਰਟਮ ਲਈ ਪਹੁੰਚਾਇਆ | ਪੁਲਿਸ ਨੇ ਘਟਨਾ ਦੀ ਜਾਂਚ ਕਰਕੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |