ਬਠਿੰਡਾ, 30 ਮਾਰਚ (ਸੱਤਪਾਲ ਸਿੰਘ ਸਿਵੀਆਂ)- ਸਰਕਾਰੀ ਪ੍ਰਾਇਮਰੀ ਸਕੂਲ ਬੀੜ ਬਹਿਮਣ ਵਿਖੇ ਸਕੂਲ ਮੁੱਖ ਅਧਿਆਪਕਾ ਨਵੀਤਾ ਰਾਣੀ ਦੀ ਦੇਖ-ਰੇਖ ਹੇਠ ਅਧਿਆਪਕ-ਮਾਪੇ ਮਿਲਣੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ¢ ਇਸ ਦੌਰਾਨ ਅਧਿਆਪਕ ਗੁਰਲਾਭ ਸਿੰਘ ਵਲੋਂ ਜਿਥੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦੇ ਲਿਖਤੀ ਰਿਪੋਰਟ ਕਾਰਡ ਦੇਣ ਤੋਂ ਇਲਾਵਾ ਉਨ੍ਹਾਂ ਦੀ ਪੂਰਨ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਦੱਸਿਆ ਗਿਆ, ਉਥੇ ਸਰਕਾਰ ਵਲੋਂ ਸਕੂਲਾਂ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਮੁੱਖ ਅਧਿਆਪਕਾ ਨਵਿਤਾ ਰਾਣੀ ਨੇ ਮਾਪਿਆਂ ਨੂੰ ਉਤਸ਼ਾਹਿਤ ਕਰਦਿਆਂ ਸਕੂਲ ਵਿਕਾਸ ਵਿਚ ਉਨ੍ਹਾਂ ਦੀ ਭਾਗੀਦਾਰੀ ਅਤੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਵਧਾਈ ਦਿੱਤੀ | ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਕੂਲ ਵਿਚ ਮਿਲ ਰਹੀਆਂ ਸਹੂਲਤਾਂ ਜਿਵੇਂ ਮਿਡ-ਡੇ-ਮੀਲ, ਮੁਫ਼ਤ ਕਿਤਾਬਾਂ, ਵਰਦੀਆਂ, ਮੁਫ਼ਤ ਸਟੇਸ਼ਨਰੀ ਆਦਿ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਦੱਸਿਆ ਗਿਆ | ਇਸ ਮੌਕੇ ਅਧਿਆਪਕ ਜਗਤਾਰ ਸਿੰਘ, ਗੁਰਲਾਭ ਸਿੰਘ, ਗਗਨਦੀਪ ਕੌਰ, ਰਮਨਦੀਪ ਕੌਰ, ਰਾਜਵੀਰ ਕੌਰ, ਮਨਜੀਤ ਕੌਰ ਸਮੂਹ ਸਟਾਫ਼, ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ, ਐਸ.ਐਮ.ਸੀ.ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ¢