12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 31-03-2026
ਬਠਿੰਡਾ, 30 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ 57 ਗ੍ਰਾਮ ਹੈਰੋਇਨ ਅਤੇ 58 ਗ੍ਰਾਮ ਤੰਬਾਕੂ, 37 ਗ੍ਰਾਮ ਚਰਸ, 1 ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ | ਪਹਿਲੇ ਮਾਮਲੇ ਵਿਚ ਪਰਮਜੀਤ ਸਿੰਘ ਸੀ.ਆਈ.ਏ.ਸਟਾਫ਼-1 ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼-1 ਪੁਲਿਸ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਵਾਸੀ ਭੁੱਚੋ ਕਲਾਂ ਨੇੜੇ ਦਸਮੇਸ਼ ਨਗਰ ਸ਼ੈੱਲਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 50 ਗ੍ਰਾਮ ਹੈਰੋਇਨ ਅਤੇ ਇਕ ਮੋਬਾਇਲ ਫੋਨ ਬਰਾਮਦ ਕਰ ਲਿਆ ਗਿਆ | ਜਿਨ੍ਹਾਂ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਦੂਸਰੇ ਮਾਮਲੇ ਵਿਚ ਪੁਲਿਸ ਜਾਂਚ ਅਧਿਕਾਰੀ ਕੁਲਵਿੰਦਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਰਿੰਗ ਰੋਡ ਬਠਿੰਡਾ ਪਾਸੋਂ ਗੁਰਲਾਲ ਸਿੰਘ ਵਾਸੀ ਬੇਅੰਤ ਨਗਰ ਬਠਿੰਡਾ ਨੂੰ 7 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ 'ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਮਲਕੀਤ ਸਿੰਘ ਅਨੁਸਾਰ ਮਹਿਤਾਬ ਖਾਨ ਅਤੇ ਮਹਿਫ਼ੂਜ਼ ਖਾਨ ਵਾਸੀ ਜਨਤਾ ਨਗਰ ਨੂੰ 58 ਗ੍ਰਾਮ ਤੰਬਾਕੂ ਅਤੇ 37 ਗ੍ਰਾਮ ਚਰਸ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ 'ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ |

ਪਿਛਲੀ ਖ਼ਬਰ ਸਹਿਕਾਰੀ ਸੁਸਾਇਟੀ ਦੀ ਚੋਣ ਸਮੇਂ ਅਕਾਲੀ ਦਲ ਨੇ ਸੱਤਾਧਾਰੀ ਧਿਰ 'ਤੇ ਲਗਾਏ ਧੱਕੇਸ਼ਾਹੀ ਦੇ ਦੋਸ਼ <br/> ਅਗਲੀ ਖ਼ਬਰ ਪਿੰਡ ਬੀੜ ਬਹਿਮਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਨਾਮ ਵੰਡ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।