13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸਾਖੀ ਮੌਕੇ 11 ਅਪ੍ਰੈਲ ਦੀ ਪੰਜਾਬ ਬਚਾਓ ਵਿਸ਼ਾਲ ਰੈਲੀ ਸੰਬੰਧੀ ਮੀਟਿੰਗਾਂ <br/>

ਅਜੀਤ ਡੈਸਕ 31-03-2026
ਰਾਮਾਂ ਮੰਡੀ, 30 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਣ ਵਾਲੀ 11 ਅਪ੍ਰੈਲ ਨੂੰ ਵਿਸਾਖੀ ਮੌਕੇ ਪੰਜਾਬ ਬਚਾਓ ਵਿਸ਼ਾਲ ਰੈਲੀ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਹਲਕੇ ਦੀ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਵਰਕਰਾਂ ਨੂੰ ਇਸ ਪੰਜਾਬ ਬਚਾਓ ਵਿਸ਼ਾਲ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ | 'ਅਜੀਤ' ਦੇ ਪ੍ਰਤਿਨਿਧ ਨਾਲ ਗੱਲਬਾਤ ਕਰਦੇ ਹੋਏ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਰੈਲੀ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਹੋ ਸਕਣ | ਇਸ ਮੌਕੇ ਪੀ ਏ ਹਰਤਾਬਲ ਸਿੰਘ ਸੁੱਖੀ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜ਼ੈਲਦਾਰ, ਪਿ੍ਤਪਾਲ ਸਿੰਘ ਸਿੱਧੂ ਰੂੱਘੂ ਬੰਗੀ, ਜਗਦੇਵ ਸਿੰਘ ਕੰਗ ਮਾਨਵਾਲਾ, ਬਿੰਦਰ ਸਿੰਘ ਸਾਬਕਾ ਸਰਪੰਚ ਸੇਖੂ, ਗੁਰਮੀਤ ਸਿੰਘ ਮੀਤਾ ਲਹਿਰੀ, ਬੂਟਾ ਸਿੰਘ ਲਾਲੇਆਣਾ, ਬਲਵਿੰਦਰ ਸਿੰਘ ਛਿੰਦਾ, ਨਿੱਕਾ ਸਰਦਾਰ, ਬਬਲੂ ਸੰਧੂ, ਰਵੀ ਕੁਮਾਰ ਕੋਕੀ, ਅਮਨਦੀਪ ਸਿੰਘ ਟਾਂਡੀਆ, ਸੁੱਖਾ ਸੈਕਟਰੀ ਜੱਜਲ, ਬਲਵਿੰਦਰ ਸਿੰਘ ਬਿੰਦਰ ਪੱਕਾ ਕਲਾ, ਮਨਜੀਤ ਸਿੰਘ ਭਾਗੀਬਾਂਦਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਲੱਬ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਪਿਛਲੀ ਖ਼ਬਰ ਬਾਂਡੀ ਦੇ ਕਬੱਡੀ ਖੇਡ ਮੇਲੇ 'ਚ ਤੁੰਗਵਾਲੀ ਦੇ ਗੱਭਰੂ ਛਾਏ, ਪਿੰਡ ਬਾਂਡੀ ਦਾ ਪੇਂਡੂ ਕਬੱਡੀ ਖੇਡ ਮੇਲਾ ਅਮਿਟ ਯਾਦਾਂ ਛੱਡ... ਅਗਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਜੀ ਦਾ ਇਕਾਦਸ਼ੀ ਸੰਕੀਰਤਨ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।