ਭਗਤਾ ਭਾਈਕਾ, 30 ਮਾਰਚ (ਸੁਖਪਾਲ ਸਿੰਘ ਸੋਨੀ)- ਇਲਾਕੇ ਦੀ ਪੁਰਾਣੀ ਅਤੇ ਨਾਮੀ ਵਿੱਦਿਅਕ ਸੰਸਥਾ ਜੇ.ਐਮ. ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਕਲਾਸ ਤੱਕ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਨਤੀਜਾ 100 ਫ਼ੀਸਦੀ ਰਿਹਾ¢ ਸਕੂਲ ਦੇ ਅਧਿਆਪਕ ਗਗਨਦੀਪ ਸਿੰਘ ਨੇ ਮਾਪਿਆਂ ਕਿਹਾ ਕਿ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ¢ ਅਧਿਆਪਕਾਂ ਵਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਵਹਾਰ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿਚ ਅੱਗੇ ਵੱਧ ਰਹੇ ਹਨ¢ ਅਧਿਆਪਕਾਂ ਨੇ ਸਾਰੇ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ¢ ਇਸ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ¢ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ¢