ਭਾਈਰੂਪਾ, 30 ਮਾਰਚ (ਵਰਿੰਦਰ ਲੱਕੀ)-ਬੀਤੇ ਕੱਲ੍ਹ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਾਈਰੂਪਾ (ਲੜਕੇ) ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ 'ਚ ਸੰਪੂਰਨ ਪ੍ਰਗਤੀ ਰਿਪੋਰਟ ਕਾਰਡ, ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ, ਸਕੂਲ ਵਿਚ ਮੌਜੂਦ ਹਰ ਸੰਭਵ ਸਹੂਲਤਾਂ, ਫੋਕੀ ਸ਼ੋਹਰਤ ਤਿਆਗ ਕੇ ਸਕੂਲ ਵਿਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਅਪੀਲ ਕੀਤੀ | ਇਸ ਮੌਕੇ ਮਾਸਟਰ ਬਹਾਲ ਸਿੰਘ, ਲੈਕਚਰਾਰ ਬਲਵਿੰਦਰ ਸਿੰਘ ਭੋਲਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਕੂਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਹਾਜ਼ਰ ਪਤਵੰਤਿਆਂ ਵਲੋਂ ਸਕੂਲ ਵਲੋਂ ਐਲਾਨੇ ਗਏ ਨਤੀਜਿਆਂ 'ਚ ਵਧੀਆ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਲਖਵੀਰ ਸਿੰਘ ਜਵੰਦਾ, ਜਰਨੈਲ ਸਿੰਘ ਪ੍ਰਧਾਨ ਸਪੋਰਟਸ ਕਲੱਬ ਭਾਈਰੂਪਾ, ਸ਼ਿੰਦਾ ਸਿੰਘ ਸਰਪੰਚ, ਕਰਨੈਲ ਸਿੰਘ ਸਾਬਕਾ ਸਰਪੰਚ, ਅੰਗਰੇਜ਼ ਸਿੰਘ ਗੋਲਡਨ ਪੈਲੇਸ ਵਾਲੇ, ਗੁਰਲਾਲ ਸ਼ਰਮਾ, ਦਲਜੀਤ ਸਿੰਘ ਐਮ ਸੀ, ਮਾਸਟਰ ਅਜੈਬ ਸਿੰਘ, ਕੁਲਦੀਪ ਸਿੰਘ ਜੈਦ, ਸੁਖਜੀਤ ਕੌਰ ਚੇਅਰਮੈਨ, ਰਣਬੀਰ ਕੌਰ ਰਿਟਾਇਰਡ ਹੈਡ ਟੀਚਰ, ਬਲਵਿੰਦਰ ਸਿੰਘ ਲੈਕਚਰਾਰ, ਬਿੰਦਰ ਕੌਰ, ਲਖਵੀਰ ਕੌਰ, ਕਮਲਪ੍ਰੀਤ ਕੌਰ, ਲਖਵੀਰ ਕੌਰ, ਵੀਰਪਾਲ ਕੌਰ ਆਦਿ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |