13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

'ਮੇਰਾ ਘਰ ਮੇਰੇ ਨਾਮ' ਤਹਿਤ ਪਿੰਡ ਬੁਰਜ ਗਿੱਲ ਵਿਚ 244 ਪਰਿਵਾਰ ਬਣੇ ਕਾਨੂੰਨੀ ਮਾਲਕ

ਅਜੀਤ ਡੈਸਕ 31-03-2026
ਭਾਈਰੂਪਾ, 30 ਮਾਰਚ (ਵਰਿੰਦਰ ਲੱਕੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਯੋਜਨਾ ਹੇਠ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਗਿੱਲ 'ਚ 244 ਘਰਾਂ ਦੇ ਪ੍ਰਾਪਰਟੀ ਕਾਰਡ ਬਣਨ ਨਾਲ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਹੱਕ ਪ੍ਰਾਪਤ ਹੋ ਗਿਆ ਹੈ, ਜਿਸ ਨਾਲ ਸਾਲਾਂ ਪੁਰਾਣੀਆਂ ਚਿੰਤਾਵਾਂ ਦਾ ਅੰਤ ਹੋ ਗਿਆ ਹੈ | ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿਚ ਆਪਣੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ | ਉਨ੍ਹਾਂ ਕਿਹਾ ਕਿ 'ਮੇਰਾ ਘਰ ਮੇਰੇ ਨਾਮ' ਯੋਜਨਾ ਆਮ ਲੋਕਾਂ ਲਈ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ 'ਤੇ ਪੂਰਾ ਕਾਨੂੰਨੀ ਹੱਕ ਮਿਲਿਆ ਹੈ | ਵਿਧਾਇਕ ਸਿੱਧੂ ਨੇ ਦੱਸਿਆ ਕਿ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਦਿੱਤੀ ਗਈ ਹੈ, ਜਿਸ ਨਾਲ ਵੱਡੀ ਗਿਣਤੀ ਵਿਚ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ | ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੇ ਵਧੇਰੇ ਪ੍ਰਬੰਧ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਫ਼ਾਇਦਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਆਈ ਸਿੱਖਿਆ ਕ੍ਰਾਂਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸੁਵਿਧਾਵਾਂ, ਸਮਾਰਟ ਕਲਾਸ-ਰੂਮ ਅਤੇ ਬਿਹਤਰ ਢਾਂਚੇ ਨਾਲ ਵਿਦਿਆਰਥੀਆਂ ਦਾ ਭਵਿੱਖ ਨਿੱਖਰ ਰਿਹਾ ਹੈ | ਸਿਹਤ ਸੇਵਾਵਾਂ ਲਈ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਰਾਹੀਂ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾ ਰਿਹਾ ਹੈ | ਰੁਜ਼ਗਾਰ ਦੇ ਖੇਤਰ 'ਚ ਵੀ ਸਰਕਾਰ ਨੇ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ ਸਿਫ਼ਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ | ਇਸ ਤੋਂ ਇਲਾਵਾ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ | ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਇਸ ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਪਰਿਵਾਰ ਨੂੰ ਉਸ ਦਾ ਹੱਕ ਮਿਲ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਲੋਕਾਂ ਤੱਕ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਕਾਲਜ 'ਚ ਵਿਦਿਆਰਥੀਆਂ ਦੇ ਦੰਦਾਂ ਦੀ ਕੀਤੀ ਮੁਫ਼ਤ ਜਾਂਚ <br/> ਅਗਲੀ ਖ਼ਬਰ ਟੂਰਨਾਮੈਂਟ ਦੌਰਾਨ ਕਲੱਬ ਦੇ ਅਹੁਦੇਦਾਰਾਂ ਨੇ ਸਨਮਾਨ ਚਿੰਨ੍ਹ ਦੇ ਕੇ ਜਟਾਣਾ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।