ਲਹਿਰਾ ਮੁਹੱਬਤ, 30 ਮਾਰਚ (ਚਰਨਜੀਤ ਸਿੰਘ)-ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜਿਜ 'ਚ ਆਦੇਸ਼ ਯੂਨੀਵਰਸਿਟੀ ਦੇ ਪਬਲਿਕ ਹੈਲਥ ਡੈਂਟਿਸਟਰੀ ਵਿਭਾਗ ਵਲੋਂ ਇਕ ਰੋਜ਼ਾ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ | ਇਸ ਦੌਰਾਨ ਡਾਕਟਰੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ | ਕੈਂਪ 'ਚ ਵਿਦਿਆਰਥੀਆਂ ਨੂੰ ਮੌਖਿਕ ਸਿਹਤ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੰਦਾਂ ਦੀ ਸਫ਼ਾਈ ਨਾਲ ਸਬੰਧਿਤ ਸਹੀ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ: ਹਰਸ਼ ਨੇ ਕੈਂਪ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਨਿਯਮਿਤ ਤੌਰ 'ਤੇ ਇਸ ਤਰ੍ਹਾਂ ਦੇ ਕੈਂਪ ਕਰਵਾਉਣੇ ਚਾਹੀਦੇ ਹਨ | ਕਾਲਜ ਪਿ੍ੰਸੀਪਲ ਡਾ: ਰਜਨੀ ਚੌਧਰੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਕੈਂਪ 'ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |