ਭਾਈਰੂਪਾ, 30 ਮਾਰਚ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ 22ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਹ ਸਮਾਰੋਹ ਵਿਦਿਆਰਥੀਆਂ ਦੇ ਉਤਸ਼ਾਹ ਨੇ ਯਾਦਗਰੀ ਬਣਾ ਦਿੱਤਾ | ਸਮਾਗਮ ਦੀ ਪ੍ਰਧਾਨਗੀ ਸਮਰਹਿੱਲ ਪਬਲਿਕ ਸਕੂਲ ਭਾਈਰੂਪਾ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਾੜ ਤੇ ਚੇਅਰਮੈਨ ਭੂਮੀਪਾਲ ਕਾਂਗੜ ਨੇ ਸਾਂਝੇ ਤੌ 'ਤੇ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਵਜੋਂ ਬੀ.ਡੀ.ਓ ਮਨਜੀਤ ਕੁਮਾਰ, ਸੁਖਦੀਪ ਸਿੰਘ ਮੈਡੀਕਲ, ਛੱਜੂ ਸਿੰਘ (ਪੰਚਾਇਤ ਮੈਂਬਰ), ਹਰਪ੍ਰੀਤ ਸਿੰਘ (ਮੈਨੇਜਰ ਟਾਟਾ ਮੋਟਰਜ਼ ਮੋਗਾ), ਰਵਿੰਦਰ ਕਪਿਲ, ਡਾ. ਮਨਦੀਪ ਅਤੇ ਦੀਪਕ ਸ਼ਰਮਾ (ਸਰਪੰਚ ਬੁਰਜ ਰਾਜਗੜ੍ਹ) ਨੇ ਭੂਮਿਕਾ ਨਿਭਾਈ | ਸਕੂਲ ਦੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਪੇਸ਼ ਕੀਤੀ ਗਈ | ਜਿਸ 'ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਰਟੀਫ਼ਿਕੇਟ ਦਿੱਤੇ ਗਏ | ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਮਾਪਿਆਂ ਨੇ ਵੀ ਮਾਣ ਮਹਿਸੂਸ ਕੀਤਾ ਤੇ ਤਾੜੀਆਂ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ | ਪ੍ਰੋਗਰਾਮ ਦੇ ਅੰਤ 'ਚ ਸਕੂਲ ਦੇ ਪਿ੍ੰਸੀਪਲ ਨੇ ਸਾਰੇ ਮੁੱਖ ਮਹਿਮਾਨਾਂ, ਮਾਪਿਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ | ਉਹਨਾਂ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਨ ਤੇ ਜੀਵਨ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਪਨ ਦੇ ਨਾਲ ਹੀ ਪ੍ਰੋਗਰਾਮ ਸਫ਼ਲਤਾ ਪੂਰਵਕ ਸੰਪੰਨ ਹੋਇਆ ਤੇ ਸਾਰੇ ਹਾਜ਼ਰ ਲੋਕਾਂ ਦੇ ਚਿਹਰਿਆਂ 'ਤੇ ਖੁਸ਼ੀ ਤੇ ਸੰਤੋਖ ਦੀ ਝਲਕ ਦੇਖਣ ਨੂੰ ਮਿਲੀ | ਇਸ ਮੌਕੇ ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ, ਆਦਿ ਹਾਜ਼ਰ ਸਨ |