ਬਠਿੰਡਾ, 30 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ ਚੋਰੀ ਕੀਤੇ ਗਏ ਦੋ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰਵਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਵਿਅਕਤੀ ਵਲੋਂ ਮੇਰਾ ਮੋਟਰ ਸਾਈਕਲ ਨੰਬਰ ਪੀ. ਬੀ. 03 ਬੀ ਕਿਊ 804 ਕਾਲਾ ਰੰਗ ਚੋਰੀ ਕਰ ਲਿਆ ਗਿਆ ਹੈ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਕੇ ਸਬੰਧਿਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤਾ ਹੋਇਆ ਮੋਟਰ ਸਾਈਕਲ ਬਰਾਮਦ ਕਰਕੇ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਅਕਸ਼ੇ ਕੁਮਾਰ ਅਨੁਸਾਰ, ਥਾਣਾ ਸਿਵਲ ਲਾਇਨ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਦੋ ਵਿਅਕਤੀਆਂ ਪਾਸੋਂ ਪੀ. ਬੀ. 03 ਬੀ ਬੀ 1035 ਚੋਰੀ ਕੀਤਾ ਹੋਇਆ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੰਦੀਪ ਕੁਮਾਰ ਅਤੇ ਅਸ਼ੋਕ ਕੁਮਾਰ ਦੋਂਵੇ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਚੋਰੀ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ |