21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 01-04-2026
ਬਠਿੰਡਾ, 31 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹੋਈਆਂ ਹਨ | ਪਹਿਲੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਧਰਮਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਥਾਣਾ ਸਦਰ ਪੁਲਿਸ ਵਲੋਂ ਪਿੰਡ ਕੋਟਸ਼ਮੀਰ ਨੇੜਿਓਾ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 100 ਨਸ਼ੀਲੀਆਂ ਗੋਲੀਆਂ ਟਰਮਾਡੋਲ ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਵਿੰਦਰ ਸਿੰਘ ਵਾਸੀ ਤਿਉਣਾ, ਸਰਬਜੀਤ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਕਾਰ ਦਰੱਖਤ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਸਮਾਗਮ 4 ਅਪ੍ਰੈਲ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।