ਰਾਮਾਂ ਮੰਡੀ, 31 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਤਲਵੰਡੀ ਸਾਬੋ ਰੋਡ 'ਤੇ ਇਕ ਪੈਲੇਸ ਦੇ ਨਜ਼ਦੀਕ ਇਕ ਕਾਰ ਦਰੱਖਤ ਨਾਲ ਟਕਰਾਉਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ | ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਵਿਅਕਤੀ ਨੂੰ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ | ਜਿਸ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਵਰਿੰਦਰਪਾਲ ਸਿੰਘ ਵਾਸੀ ਭਗਵਾਨਪੁਰਾ ਵਜੋਂ ਹੋਈ |