21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਿਸਾਖੀ ਜੋੜ ਮੇਲ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਥੇਦਾਰ ਬਾਬਾ ਟੇਕ ਸਿੰਘ ਨੇ ਨਵੀਂ ਡਿਉੜੀ ਦੇ ਕੰਮ ਦਾ ਕੀਤਾ ਨਿਰੀਖਣ

ਅਜੀਤ ਡੈਸਕ 01-04-2026

ਤਲਵੰਡੀ ਸਾਬੋ, 31 ਮਾਰਚ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਜਾ ਰਹੇ ਜੋੜ ਮੇਲ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਜਿੱਥੇ ਸੰਗਤ ਦੀ ਆਮਦ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉੱਥੇ ਖ਼ਾਸ ਤੌਰ 'ਤੇ ਤਖ਼ਤ ਸਾਹਿਬ ਦੀ ਨਵੀਂ ਬਣ ਕੇ ਤਕਰੀਬਨ ਮੁਕੰਮਲ ਹੋਣ ਜਾ ਰਹੀ ਡਿਉੜੀ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਪ੍ਰਬੰਧਕਾਂ ਨੂੰ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਣ ਸਿੰਘ ਬੰਗੀ ਨੇ ਸਿੰਘ ਸਾਹਿਬ ਨੂੰ ਵਿਸਾਖੀ ਜੋੜ ਮੇਲ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਤੋਂ ਜਾਣੂੰ ਕਰਵਾਇਆ, ਜਦੋਂਕਿ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਦੇਸ਼ ਵਿਦੇਸ਼ ਤੋਂ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੇ ਗਏ ਜਾਂ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਜਾਣਕਾਰੀ ਦਿੱਤੀ | ਸਿੰਘ ਸਾਹਿਬ ਨੇ ਤਖ਼ਤ ਸਾਹਿਬ ਦੇ ਮੁਲਾਜ਼ਮਾਂ ਨੂੰ ਤਾਕੀਦ ਕੀਤੀ ਕਿ ਪ੍ਰਬੰਧਾਂ 'ਚ ਕਿਸੇ ਕਿਸਮ ਦੀ ਕਮੀ ਨਾ ਰਹਿਣ ਦੇਣ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਵਿਸਾਖੀ ਦੇ ਪਾਵਨ ਦਿਹਾੜੇ ਦੇ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜਦੀ ਹੈ, ਜਿਨ੍ਹਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 12 ਤੋਂ 15 ਅਪ੍ਰੈਲ ਤੱਕ ਸਜਾਏ ਜਾ ਰਹੇ ਵਿਸਾਖੀ ਜੋੜ ਮੇਲ 'ਚ ਵਧ ਚੜ ਕੇ ਹਾਜ਼ਰੀਆਂ ਲਵਾਉਣ ਤਾਂ ਕਿ ਇਹ ਪਾਵਨ ਦਿਹਾੜਾ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਸੇਵਕ ਸਿੰਘ ਕਿੰਗਰਾ, ਗੁਰਦੇਵ ਸਿੰਘ ਸੰਧੂ, ਮਨਦੀਪ ਸਿੰਘ ਮਾਖਾ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ ਕੋਟਬਖਤੂ ਸਾਬਕਾ ਚੇਅਰਮੈਨ, ਹਰਦੀਪ ਸਿੰਘ ਬੰਗੀ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਕਿਰਤ ਕੋਡ ਰੱਦ ਕਰਵਾਉਣ ਲਈ ਬਠਿੰਡਾ 'ਚ ਰੋਸ ਪ੍ਰਦਰਸ਼ਨ ਅੱਜ <br/> ਅਗਲੀ ਖ਼ਬਰ ਔਰਤ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।