21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕਿਰਤ ਕੋਡ ਰੱਦ ਕਰਵਾਉਣ ਲਈ ਬਠਿੰਡਾ 'ਚ ਰੋਸ ਪ੍ਰਦਰਸ਼ਨ ਅੱਜ <br/>

ਅਜੀਤ ਡੈਸਕ 01-04-2026

ਬਠਿੰਡਾ, 31 ਮਾਰਚ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਕਿਰਤੀ ਕੋਡਾਂ ਨੂੰ ਰੱਦ ਕਰਵਾਉਣ ਲਈ ਅੱਜ ਬਠਿੰਡਾ 'ਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਐੱਸ.ਕੇ.ਐੱਮ. ਵਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ, ਜਿਸ ਵਿਚ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇ.ਪੀ.ਐੱਮ.ਓ.) ਨੇ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਮੁਲਾਜ਼ਮ ਆਗੂ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਮੰਚ ਦੇ ਸਥਾਨਕ ਦਫ਼ਤਰ 'ਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਮੰਚ ਦੇ ਸੂਬਾ ਆਗੂ ਮਹੀਪਾਲ ਨੇ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਾ ਸਰਕਾਰਾਂ ਵਲੋਂ ਕਿਰਤੀਆਂ ਨੂੰ ਕਾਰਖ਼ਾਨੇਦਾਰਾਂ ਦੇ ਗੁਲਾਮ ਬਣਾਉਣ ਲਈ ਧੜਾ-ਧੜ ਉਕਤ ਕਿਰਤ ਕੋਡ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਮੂਹ ਕਿਰਤੀਆਂ ਨੂੰ ਅੱਜ ਦੇ ਬਠਿੰਡਾ ਪ੍ਰਦਰਸ਼ਨ ਵਿਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਮੀਤ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਖ਼ਜ਼ਾਨਚੀ ਮਲਕੀਤ ਸਿੰਘ ਮਹਿਮਾ ਸਰਜਾ, ਪੈਨਸ਼ਨਰ ਆਗੂ ਕਿਸ਼ੋਰ ਚੰਦ ਗ਼ਾਜ ਤੇ ਜੀਤ ਰਾਮ ਦੋਦੜਾ, ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ, ਗੁਰਮੀਤ ਸਿੰਘ, ਦਰਸ਼ਨ ਰਾਮ ਸ਼ਰਮਾ, ਸੁਖਚੈਨ ਸਿੰਘ, ਜਸਪਾਲ ਸਿੰਘ, ਰਾਜਪਾਲ ਸਿੰਘ, ਅੰਮਿ੍ਤਪਾਲ ਸਿੰਘ ਨੇ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ |

ਪਿਛਲੀ ਖ਼ਬਰ ਕਣਕ ਦੀ ਖ਼ਰੀਦ ਅੱਜ ਤੋਂ, ਜ਼ਿਲੇ੍ਹ ਭਰ 'ਚ ਕਰੀਬ 10 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਅਗਲੀ ਖ਼ਬਰ ਵਿਸਾਖੀ ਜੋੜ ਮੇਲ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਥੇਦਾਰ ਬਾਬਾ ਟੇਕ ਸਿੰਘ ਨੇ ਨਵੀਂ ਡਿਉੜੀ ਦੇ ਕੰਮ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।