21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

-ਮਾਮਲਾ ਐਡਵੋਕੇਟ ਦਵਿੰਦਰਪਾਲ ਨੱਤ ਖ਼ੁਦਕੁਸ਼ੀ ਦਾ- ਬਠਿੰਡਾ ਪੁਲਿਸ ਵਲੋਂ ਚੰਡੀਗੜ੍ਹ ਦੇ ਬਿਲਡਰ ਅਤੇ ਪੁੱਤਰਾਂ ਦਾ ਲੁੱਕ ਆਊਟ ਸਰਕੂਲਰ ਜਾਰੀ

ਅਜੀਤ ਡੈਸਕ 01-04-2026
ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉੱਘੇ ਕਾਂਗਰਸੀ ਆਗੂ ਅਤੇ ਵੈਬਕੋ ਦੇ ਸਾਬਕਾ ਚੇਅਰਮੈਨ ਸੁਖਰਾਜ ਸਿੰਘ ਨੱਤ ਦੇ ਸਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਦੇ ਖ਼ੁਦਕੁਸ਼ੀ ਮਾਮਲੇ ਵਿਚ ਨਾਮਜ਼ਦ ਚੰਡੀਗੜ੍ਹ ਦੇ ਇਕ ਬਿਲਡਰ ਅਤੇ ਉਸ ਦੇ ਦੋ ਪੁੱਤਰਾਂ ਦਾ ਬਠਿੰਡਾ ਪੁਲਿਸ ਨੇ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ | ਇਸ ਤੋਂ ਇਲਾਵਾ ਉਨ੍ਹਾਂ ਦੀ ਗਿ੍ਫ਼ਤਾਰੀ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਉੱਧਰ ਮਿ੍ਤਕ ਦਵਿੰਦਰਪਾਲ ਦਾ ਦੂਜੇ ਦਿਨ ਵੀ ਪੋਸਟਮਾਰਟਮ ਨਹੀਂ ਹੋ ਸਕਿਆ ਹੈ, ਕਿਉਂਕਿ ਉਸ ਦੇ ਵਾਰਸ ਅਤੇ ਸਕੇ-ਸਬੰਧੀ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ 'ਤੇ ਅੜੇ ਹੋਏ ਹਨ | ਇਸ ਸੰਬੰਧੀ ਬਠਿੰਡਾ ਦੇ ਐੱਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਨਾਮਜ਼ਦ ਬਿਲਡਰ ਬਿੰਦਰਪਾਲ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਭਰਤ ਮਿੱਤਲ ਤੇ ਪ੍ਰਤੀਕ ਮਿੱਤਲ ਦੇ ਵਿਦੇਸ਼ ਭੱਜਣ ਦੇ ਖ਼ਦਸ਼ੇ ਨੂੰ ਦੇਖਦਿਆਂ ਉਨ੍ਹਾਂ ਦਾ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਹਨ, ਜਿੰਨ੍ਹਾਂ ਵਲੋਂ ਉਕਤ ਦੇ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਛੇਤੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉੱਧਰ ਦਵਿੰਦਰਪਾਲ ਨੱਤ ਨੂੰ ਖ਼ੁਦਕੁਸ਼ੀ ਕੀਤੀਆਂ ਅੱਜ ਦੂਸਰਾ ਦਿਨ ਬੀਤ ਗਿਆ ਹੈ, ਪਰ ਦੂਜੇ ਦਿਨ ਬਾਅਦ ਵੀ ਉਸ ਦਾ ਪੋਸਟਮਾਰਟਮ ਨਹੀਂ ਹੋ ਸਕਿਆ, ਉਸ ਦੀ ਮਿ੍ਤਕ ਦੇਹ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿਚ ਰੱਖੀ ਹੋਈ ਹੈ | ਮਿ੍ਤਕ ਦੇ ਵਾਰਸਾਂ ਅਤੇ ਸਕੇ-ਸਬੰਧੀਆਂ ਵਲੋਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਗਿ੍ਫ਼ਤਾਰੀ ਹੋਣ ਉਪਰੰਤ ਹੀ ਪੋਸਟਮਾਰਟਮ ਅਤੇ ਸਸਕਾਰ ਕੀਤਾ ਜਾਵੇਗਾ | ਅੱਜ ਵੀ ਵੱਡੀ ਗਿਣਤੀ ਸਕੇ-ਸਬੰਧੀ, ਕਾਂਗਰਸੀ ਆਗੂ ਤੇ ਵਰਕਰ ਅਤੇ ਸਮਰਥਕ ਦਵਿੰਦਰਪਾਲ ਸਿੰਘ ਨੱਤ ਦੇ ਸਥਾਨਕ ਗਣਪਤੀ ਇਨਕਲੇਵ ਵਾਲੇ ਘਰ ਵਿਖੇ ਇਕੱਤਰ ਹੋਏ, ਜਿਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਥਿਤ ਦੋਸ਼ੀ ਤੁਰੰਤ ਗਿ੍ਫ਼ਤਾਰ ਨਾ ਕੀਤੇ ਗਏ ਤਾਂ ਉਹ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਕਮਿਸ਼ਨ 'ਚ ਵਾਧਾ ਨਾ ਹੋਣ ਤੱਕ ਖ਼ਰੀਦ ਬੰਦ ਰੱਖਣ ਦਾ ਫ਼ੈਸਲਾ ਅਗਲੀ ਖ਼ਬਰ ਲਾਲ ਲਕੀਰ ਵਾਲੀ ਜਗ੍ਹਾ ਦੇ ਪੁਲਿਸ ਵਿਭਾਗ ਤੇ ਪੰਚਾਇਤ ਬਾਲਿਆਂਵਾਲੀ ਦੋ ਦਾਅਵੇਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।