21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਦੇ ਵਿਦਿਆਰਥੀਆਂ ਨੇ ਪੰਜਵੀਂ ਪ੍ਰੀਖਿਆ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 01-04-2026
ਸੀਂਗੋ ਮੰਡੀ, 31 ਮਾਰਚ (ਲਕਵਿੰਦਰ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਦੇ ਨਤੀਜੇ 'ਚ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਪਿ੍ੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਕੁੱਲ 24 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿਚੋਂ ਹਰਨੂਰ ਕੌਰ ਅਤੇ ਤਨਵੀਰ ਕੌਰ ਨੇ ਸਾਂਝੇ ਤੌਰ 'ਤੇ ਪੰਜਵੀਂ ਦੀ ਪ੍ਰੀਖਿਆ ਵਿਚੋਂ 499/500 (99.8 ਫੀਸਦੀ) ਅੰਕ ਲੈ ਕੇ ਪਹਿਲਾ, ਪ੍ਰਦੀਪ ਸਿੰਘ ਨੇ 494/500 (98.8 ਫੀਸਦੀ), ਸ਼ਹਿਬਾਜ਼ ਸਿੰਘ 494/500 (98.8 ਫੀਸਦੀ) ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂਕਿ ਮਨਕੀਰਤ ਸਿੰਘ ਨੇ 487/500 (97.4 ਫੀਸਦੀ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸਦੇ ਨਾਲ ਬਾਕੀ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾਂ ਮਾਰੀਆਂ ਹਨ | ਨਤੀਜਾ ਵਧੀਆ ਆਉਣ 'ਤੇ ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਪਰਮਜੀਤ ਕੌਰ ਸੇਖੋਂ ਨੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਅਧਿਆਪਕਾਂ, ਬੱਚਿਆ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ |

ਪਿਛਲੀ ਖ਼ਬਰ ਖੁਸ਼ਬਾਜ਼ ਸਿੰਘ ਜਟਾਣਾ ਨੇ ਰਣਜੀਤ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ <br/> ਅਗਲੀ ਖ਼ਬਰ ਸਹਾਰਾ ਸੰਸਥਾ ਵਲੋਂ ਨੌਜਵਾਨ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।