22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬੁਰਜ ਕਾਹਨ ਸਿੰਘ ਵਾਲਾ ਤੋਂ ਪਿੰਡ ਵਾਰ ਕਮੇਟੀਆਂ ਬਣਾਉਣ ਦੀ ਸ਼ੁਰੂਆਤ

ਅਜੀਤ ਡੈਸਕ 01-04-2026
ਭੁੱਚੋ ਮੰਡੀ, 31 ਮਾਰਚ (ਪਰਵਿੰਦਰ ਸਿੰਘ ਜੌੜਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਦੀ ਪ੍ਰਧਾਨਗੀ ਹੇਠ ਹਲਕਾ ਭੁੱਚੋ ਮੰਡੀ ਦੇ ਪਿੰਡ ਬੁਰਜ ਕਾਹਨ ਸਿੰਘ ਵਾਲਾ (ਬਾਬਾ ਸੰਗੂ ਸਿੰਘ ਨਗਰ) ਵਿਖੇ ਮੀਟਿੰਗ ਹੋਈ | ਇਸ ਮੌਕੇ ਦੀਵਾਨ ਸਿੰਘ ਡਿੱਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਦੇ ਸਰਪ੍ਰਸਤ ਰਵੀਇੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕਦੀ ਹੈ | ਉਨਾਂ ਕਿਹਾ ਕਿ ਜੋ ਸਰਕਾਰਾਂ ਦਿੱਲੀ ਤੋਂ ਚੱਲਦੀਆਂ ਹਨ ਉਹ ਪੰਜਾਬ ਦਾ ਕਦੇ ਵੀ ਭਲਾ ਨਹੀਂ ਸੋਚ ਸਕਦੀਆਂ, ਕਿਉਂ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਖੇਤਰੀ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ, ਤਾਂ ਹੀ ਪੰਜਾਬ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ | ਪਿੰਡ ਬੁੁਰਜ ਕਾਹਨ ਸਿੰਘ ਵਾਲਾ (ਬਾਬਾ ਸੰਗੂ ਸਿੰਘ ਨਗਰ) ਵਿਖੇ ਪਿੰਡ ਵਾਰ ਕਮੇਟੀ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਉਨਾਂ ਕਿਹਾ ਕਿ ਸਾਨੂੰ ਪਿੰਡਾਂ ਵਿਚ ਜਾਣ ਦਾ ਮੌਕਾ ਮਿਲਦਾ ਹੈ ਅਤੇ ਇਹ ਦੇਖਣ ਨੂੰ ਮਿਲਦਾ ਹੈ ਕਿ ਸਾਡੇ ਨਾਲ ਟਕਸਾਲੀ ਅਕਾਲੀ ਬਜ਼ੁਰਗ ਤਾਂ ਨਾਲ ਹੀ ਹਨ ਸਗੋਂ ਸਾਡੇ ਨਾਲ ਨੌਜਵਾਨ ਮੁੰਡੇ ਕੁੜੀਆਂ ਬਹੁਤ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ | ਉਨ੍ਹਾਂ ਦਾ ਸਹਿਯੋਗ ਸਾਨੂੰ ਬਹੁਤ ਜਿਆਦਾ ਮਿਲ ਰਿਹਾ ਹੈ | ਬੁਰਜ ਕਾਹਨ ਸਿੰਘ ਵਾਲਾ ਦੀ ਕਮੇਟੀ ਬਣਾਈ ਗਈ, ਦੇ ਪ੍ਰਧਾਨ ਖਾਲਸਾ ਜਗਜੀਤ ਸਿੰਘ, ਮੀਤ ਪ੍ਰਧਾਨ ਦਲਵੀਰ ਕੌਰ, ਮੀਤ ਪ੍ਰਧਾਨ ਜਸਵੀਰ ਸਿੰਘ, ਕਮੇਟੀ ਮੈਂਬਰ ਅੰਮਿ੍ਤਪਾਲ ਸਿੰਘ, ਉਰਮਲਾ ਦੇਵੀ, ਹੈਪੀ ਕੁਮਾਰ, ਰਣਜੀਤ ਸਿੰਘ ਆਦਿ ਕਮੇਟੀ ਮੈਂਬਰਾਂ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ | ਇਸ ਮੌਕੇ ਸਾਬਕਾ ਪਿ੍ੰਸੀਪਲ ਰਜਿੰਦਰ ਸਿੰਘ, ਗੁਰਨਾਮ ਸਿੰਘ ਪੱਲੇਦਾਰ, ਮਨਜੀਤ ਸਿੰਘ, ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਨਥਾਣਾ ਦੇ ਪੁਰਾਣੇ ਵਿਦਿਆਰਥੀਆਂ ਨੇ ਮਨਾਈ ਗੋਲਡਨ ਜੁਬਲੀ ਅਗਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਗੁਰੂਸਰ ਜਗ੍ਹਾ 'ਚ ਧਾਰਮਿਕ ਸਮਾਗਮ 'ਚ ਭਰੀ ਹਾਜ਼ਰੀ, ਖੂਨਦਾਨ ਕੈਂਪ 'ਚ ਵੀ ਕੀਤੀ ਸ਼ਮੂਲੀਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।