22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੜ੍ਹੇਮਾਰੀ ਅਤੇ ਮੀਂਹ ਨੇ ਕਿਸਾਨਾਂ ਦੀ ਉਮੀਦਾਂ 'ਤੇ ਫੇਰਿਆ ਪਾਣੀ-ਸਿੱਧੂ

ਅਜੀਤ ਡੈਸਕ 01-04-2026
ਰਾਮਾ ਮੰਡੀ, 31 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਅੱਜ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿਚ ਭਾਰੀ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਅੱਜ ਸ਼ਾਮ ਨੂੰ ਅਚਾਨਕ ਬਦਲੇ ਮੌਸਮ ਕਾਰਨ ਖੇਤਾਂ ਵਿਚ ਖੜੀ ਕਣਕ ਦੀ ਫ਼ਸਲ ਖ਼ਰਾਬ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ | ਇਸ ਮੌਕੇ ਗੁਰਚੇਤ ਸਿੰਘ ਸਿੱਧੂ ਰਾਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮੇਂ ਕਣਕ ਦੀ ਫ਼ਸਲ ਪੱਕਣ ਦੇ ਨੇੜੇ ਸੀ ਅਤੇ ਕਿਸਾਨਾਂ ਨੂੰ ਚੰਗੀ ਪੈਦਾਵਾਰ ਦੀ ਉਮੀਦ ਸੀ, ਪਰ ਅਚਾਨਕ ਆਏ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ਨੂੰ ਝਟਕਾ ਦਿੱਤਾ ਹੈ | ਗੁਰਚੇਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੇ ਵਧਦੇ ਖ਼ਰਚਿਆਂ ਕਾਰਨ ਪ੍ਰੇਸ਼ਾਨ ਹਨ | ਖਾਦ, ਬੀਜ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਕਿਸਾਨਾਂ 'ਤੇ ਆਰਥਿਕ ਬੋਝ ਵਧਾ ਦਿੱਤਾ ਹੈ ਅਤੇ ਹੁਣ ਮੀਂਹ ਕਾਰਨ ਹੋਇਆ ਨੁਕਸਾਨ ਉਨ੍ਹਾਂ ਲਈ ਹੋਰ ਮੁਸੀਬਤ ਬਣ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਮੌਸਮ ਇਸੇ ਤਰ੍ਹਾਂ ਬਦਲਦਾ ਰਿਹਾ ਤਾਂ ਫ਼ਸਲ ਦੀ ਕਟਾਈ ਦੌਰਾਨ ਵੀ ਮੁਸ਼ਕਿਲਾਂ ਆ ਸਕਦੀਆਂ ਹਨ |

ਪਿਛਲੀ ਖ਼ਬਰ ਬਠਿੰਡਾ 'ਚ ਅੱਗ ਲੱਗਣ ਕਾਰਨ ਇਕ ਟੀ-ਸਟਾਲ ਸੜ ਕੇ ਸੁਆਹ ਅਗਲੀ ਖ਼ਬਰ ਸਰਕਾਰੀ ਸਕੂਲ ਨਥਾਣਾ ਦੇ ਪੁਰਾਣੇ ਵਿਦਿਆਰਥੀਆਂ ਨੇ ਮਨਾਈ ਗੋਲਡਨ ਜੁਬਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।