ਬਠਿੰਡਾ, 31 ਮਾਰਚ (ਪੱਤਰ ਪ੍ਰੇਰਕ)-ਸਥਾਨਕ ਕਚਹਿਰੀ ਦੇ ਨੇੜੇ ਡਾ. ਭੀਮ ਰਾਓ ਅੰਬੇਦਕਰ ਪਾਰਕ ਦੇ ਸਾਹਮਣੇ ਸਥਿਤ ਅਸ਼ਵਨੀ ਟੀ-ਸਟਾਲ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ¢ ਅੱਗ ਲੱਗਣ ਕਾਰਨ ਟੀ-ਸਟਾਲ ਦੀ ਰੇਹੜੀ, ਉਸ 'ਤੇ ਪਿਆ ਸਮਾਨ ਅਤੇ ਰੇਹੜੀ 'ਤੇ ਪਾਈ ਤਰਪਾਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ¢ ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ | ਇਹ ਘਟਨਾ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀ ਦੀ ਪਹਿਚਾਣ ਲਈ ਕੋਸ਼ਿਸ਼ਾਂ ਜਾਰੀ ਹਨ¢ ਪੀੜ੍ਹਤ ਵਿਅਕਤੀ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ¢