ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਦੇ ਨਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਉਪਰੰਤ ਮੈਡਮ ਲਵਜੀਤ ਕਲਸੀ (ਪੀਸੀਐਸ-2012) ਨਾਲ ਕਈ ਆਗੂਆਂ ਵਲੋਂ ਮੁਲਾਕਾਤ ਕੀਤੀ ਗਈ¢ ਇਸ ਮੌਕੇ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਪਰਮਜੀਤ ਸਿੰਘ ਢਿੱਲੋਂ ਕੋਟਫੱਤਾ (ਸੂਬਾ ਸਕੱਤਰ, ਕਿਸਾਨ ਵਿੰਗ 'ਆਪ' ਪੰਜਾਬ), ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਹਰਦੀਪ ਸਿੰਘ ਸਰਾਂ (ਸੂਬਾ ਮੀਤ ਪ੍ਰਧਾਨ ਯੂਥ ਵਿੰਗ 'ਆਪ' ਪੰਜਾਬ) ਵਲੋਂ ਮੈਡਮ ਕਲਸੀ ਨਾਲ ਮੁਲਾਕਾਤ ਉਪਰੰਤ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਵਾਦ ਦਿੱਤੀ ਗਈ¢ ਇਸ ਦੌਰਾਨ ਅੰਮਿ੍ਤਪਾਲ ਸਿੰਘ ਸਿੱਧੂ ਬਰਾੜ ਵੀ ਮੌਜੂਦ ਰਹੇ | ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵਲੋਂ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਂਦੀ ਢਾਂਚੇ ਅਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੈਡਮ ਕਲਸੀ ਨਾਲ ਚਰਚਾ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਮੈਡਮ ਕਲਸੀ ਇਕ ਇਮਾਨਦਾਰ, ਤਜਰਬੇਕਾਰ ਅਤੇ ਜ਼ਿੰਮੇਵਾਰ ਅਫ਼ਸਰ ਹਨ, ਜਿਨ੍ਹਾਂ ਦੀ ਅਗਵਾਈ ਹੇਠ ਨਗਰ ਨਿਗਮ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਨੇ ਉਮੀਦ ਜਤਾਈ ਕਿ ਮੈਡਮ ਕਲਸੀ ਦੀ ਨਿਯੁਕਤੀ ਨਾਲ ਸ਼ਹਿਰ ਦੇ ਸਫ਼ਾਈ ਪ੍ਰਬੰਧ, ਬੁਨਿਆਂਦੀ ਢਾਂਚੇ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਵਿਚ ਹੋਰ ਸੁਧਾਰ ਆਵੇਗਾ | ਉਨ੍ਹਾਂ ਨੇ ਆਪਣੇ ਵਲੋਂ ਭਰੋਸਾ ਦਿਵਾਇਆ ਕਿ ਉਹ ਹਰ ਤਰ੍ਹਾਂ ਨਾਲ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣਗੇ¢ ਮੈਡਮ ਲਵਜੀਤ ਕਲਸੀ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਠਿੰਡਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ¢