22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਇਤਿਹਾਸਕ ਸਾਬਿਤ ਹੋਵੇਗੀ-ਕੰਗ ਮਾਨਵਾਲਾ <br/>

ਅਜੀਤ ਡੈਸਕ 01-04-2026
ਰਾਮਾਂ ਮੰਡੀ, 31 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 11 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਸਬੰਧੀ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਅਜੀਤ ਦੀ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਸੀਨੀਅਰ ਅਕਾਲੀ ਆਗੂ ਜਗਦੇਵ ਸਿੰਘ ਕੰਗ ਮਾਨਵਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਦਿ ਤੋਂ ਇਲਾਵਾ ਹੋਰ ਪਾਰਟੀ ਦੀੇ ਲੀਡਰਸ਼ਿਪ ਵੀ ਪਹੁੰਚ ਰਹੀ ਹੈ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਰੈਲੀ ਵਿਚ ਪਹੁੰਚਣ ਲਈ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਤਰਸੇਮ ਸਿੰਘ ਸਿੱਧੂ ਮਾਨਵਾਲਾ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ 24 ਘੰਟਿਆਂ 'ਚ ਅੰਨੇ੍ਹ ਕਤਲ ਦੀ ਗੁੱਥੀ ਸੁਲਝਾਈ, ਦੋਸ਼ੀ ਕਾਬੂ ਅਗਲੀ ਖ਼ਬਰ ਬਠਿੰਡਾ ਜ਼ਿਲੇ੍ਹ ਦੀ ਕਬੱਡੀ ਟੀਮ ਲਈ ਟਰਾਇਲ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।