28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖੁਸ਼ਬਾਜ ਸਿੰਘ ਜਟਾਣਾ ਦੀ ਮੌਤ ਹਾਦਸੇ ਦੀ ਨਿਰਪੱਖ ਜਾਂਚ ਹੋਵੇ-ਰਾਜਾ ਵੜਿੰਗ <br/>

ਅਜੀਤ ਡੈਸਕ 04-04-2026
ਬਠਿੰਡਾ, 3 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੇ ਕੱਲ੍ਹ ਹਰਿਆਣਾ ਦੇ ਸੋਨੀਪਤ ਨਜ਼ਦੀਕ ਇਕ ਸੜਕ ਹਾਦਸੇ 'ਚ ਹਲਾਕ ਹੋਏ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੇ ਅੰਤਿਮ ਸਸਕਾਰ ਮੌਕੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਟਾਣਾ ਕਾਂਗਰਸ ਦੇ ਨਿਧੜਕ ਅਤੇ ਜ਼ਮੀਨੀ ਪੱਧਰ 'ਤੇ ਜੁੜੇ ਹੋਏ ਲੀਡਰ ਸਨ, ਜਿਨ੍ਹਾਂ ਨੇ ਪਿੰਡ 'ਚੋਂ ਉੱਠ ਕੇ ਪਾਰਟੀਬਾਜ਼ੀ ਤੋਂ ਉਪਰ ਹਰ ਵਰਗ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ | ਉਹ ਸਾਡੇ ਯੂਥ ਕਾਂਗਰਸ ਸਮੇਂ ਤੋਂ ਰੰਗਲਾ ਸਾਥੀ ਸੀ ਜਿਸ ਦੀ ਮੌਤ ਨਾਲ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਵੜਿੰਗ ਨੇ ਕਿਹਾ ਕਿ ਜਟਾਣਾ ਦੇ ਪਰਿਵਾਰ ਅਤੇ ਸਾਡੇ ਹਰ ਇਕ ਦੇ ਮਨ ਵਿਚ ਉਠੇ ਰਹੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਸਾਰਾ ਸੱਚ ਸਾਹਮਣੇ ਲਿਆਂਦਾ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਉਹ ਘਟਨਾ ਦੇ ਉਪਰੰਤ ਬੀਤੀ ਰਾਤ ਹੀ ਸੋਨੀਪਤ ਪਹੁੰਚ ਗਏ ਸਨ ਤੇ ਮੌਕੇ ਉੱਪਰ ਸੋਨੀਪਤ ਦੀ ਪੁਲਿਸ ਕਮਿਸ਼ਨਰ ਵੀ ਪੁੱਜੀ, ਜਿਨ੍ਹਾਂ ਨੇ ਜਿੱਥੇ ਰਾਤ ਨੂੰ ਹੀ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾਉਣ 'ਚ ਸਹਾਇਤਾ ਕੀਤੀ, ਉੱਥੇ ਵਿਸ਼ਵਾਸ ਦਵਾਇਆ ਹੈ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਸਾਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ | ਵੜਿੰਗ ਨੇ ਦੱਸਿਆ ਕਿ ਹਰਿਆਣਾ ਪੁਲਿਸ ਨੇ ਜਟਾਣਾ ਦੀ ਗੱਡੀ ਨੂੰ ਟੱਕਰ ਮਾਰਨ ਵਾਲਾ ਟਰੱਕ ਚਾਲਕ ਗਿ੍ਫ਼ਤਾਰ ਕਰ ਲਿਆ ਹੈ, ਜਿਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਡੀ.ਡੀ.ਆਰ.ਸੀ ਬਠਿੰਡਾ ਵਿਖੇ ਦਿਵਿਆਂਗਜਨਾਂ ਲਈ ਵੱਡੀ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।