28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸੰਸਕਾਰ

ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਮਿ੍ਤਕ ਦੇਹ ਨੂੰ ਲਿਜਾਂਦੇ ਹੋਏ ਸਮਰਥਕ | (2) ਅੰਤਿਮ ਰਸਮਾਂ ਮੌਕੇ ਜਟਾਣਾ ਦੇ ਪਿਤਾ ਅਤੇ ਬੇਟੇ ਨਾਲ ਦੁੱਖ ਪ੍ਰਗਟ ਕਰਦੇ ਹੋਏ ਰਾਜਾ ਵੜਿੰਗ | (3-4) ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂ | ਤਸਵੀਰਾਂ: ਲਵਲੀ <br/> 04-04-2026
ਬਠਿੰਡਾ, 3 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਖੇ ਸਥਿਤ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਵਿਧਾਇਕ ਪ੍ਰਗਟ ਸਿੰਘ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਸਮਰਥਕਾਂ ਸਮੇਤ ਹਜ਼ਾਰਾਂ ਲੋਕਾਂ ਨੇ ਅੰਤਿਮ ਵਿਦਾਇਗੀ ਦਿੱਤੀ | ਜਟਾਣਾ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਨੇ ਦਿਖਾਈ | ਇਸ ਤੋਂ ਪਹਿਲਾਂ ਜਟਾਣਾ ਦੀ ਮਿ੍ਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਉਨ੍ਹਾਂ ਦੀ ਸਥਾਨਕ ਮਾਡਲ ਟਾਊਨ ਸਥਿਤ ਰਿਹਾਇਸ਼ 'ਤੇ ਰੱਖਿਆ ਗਿਆ, ਉਪਰੰਤ ਸ਼ਮਸ਼ਾਨਘਾਟ ਲਿਆਂਦੀ ਮਿ੍ਤਕ ਦੇਹ 'ਤੇ ਰਾਜਾ ਵੜਿੰਗ, ਚੰਨੀ ਤੇ ਜ਼ੀਰਾ ਨੇ ਕਾਂਗਰਸ ਪਾਰਟੀ ਦਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ | ਜਟਾਣਾ ਨੂੰ ਕੱਲ੍ਹ ਦਿੱਲੀ ਤੋਂ ਆਉਂਦੇ ਸਮੇਂ ਪਾਣੀਪਤ ਕੋਲ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਸਮੇਂ ਭਿਆਨਕ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਦੋਂ ਉਹ ਆਪਣੀ ਡੀਫੈਂਡਰ ਗੱਡੀ ਦੇ ਟਾਇਰ ਪੈਂਚਰ ਲਗਾਉਣ ਸਮੇਂ ਸੜਕ ਕਿਨਾਰੇ ਆਪਣੇ ਡਰਾਈਵਰ ਨਾਲ ਗੱਡੀ ਦੇ ਬਾਹਰ ਖੜ੍ਹੇ ਸਨ | ਇਸ ਹਾਦਸੇ 'ਚ ਜਟਾਣਾ ਦੇ ਡਰਾਈਵਰ ਦੀ ਮੌਤ ਹੋ ਗਈ ਹੈ | ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ ਤੇ ਚਿਰੰਜੀ ਲਾਲ ਗਰਗ, ਪੰਜਾਬ ਕਾਂਗਰਸ ਦੇ ਸੰਗਠਨ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਭਾਜਪਾ ਵਿਧਾਇਕ ਗੁਰਵੀਰ ਸਿੰਘ ਸਾਦੁਲ ਸ਼ਹਿਰ, ਬਠਿੰਡਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, ਬਠਿੰਡਾ ਦਿਹਾਤੀ ਕਾਂਗਰਸ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਦਲਵੀਰ ਗੋਲਡੀ, ਕੁਸ਼ਲਦੀਪ ਸਿੰਘ ਢਿੱਲੋਂ, ਕੁਲਵੀਰ ਸਿੰਘ ਜ਼ੀਰਾ, ਅੰਗਦ ਸਿੰਘ, ਅਜੀਤ ਇੰਦਰ ਸਿੰਘ ਮੋਫਰ, ਪ੍ਰਕਾਸ਼ ਸਿੰਘ ਭੱਟੀ, ਜਗਦੇਵ ਸਿੰਘ ਕਮਾਲੂ, ਨਾਜ਼ਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ, ਹਰਦੇਵ ਅਰਸ਼ੀ, ਮਦਨ ਲਾਲ ਜਲਾਲਪੁਰ, ਗੁਰਜੰਟ ਸਿੰਘ ਕੁੱਤੀਵਾਲ, ਸੁਰਿੰਦਰਪਾਲ ਸਿੰਘ ਸਿਬੀਆ (ਸਾਰੇ ਸਾਬਕਾ ਵਿਧਾਇਕ), ਸਾਬਕਾ ਸਪੀਕਰ ਅਜਾਇਬ ਸਿੰਘ ਭੱਟੀ, ਰਣਜੀਤ ਸਿੰਘ ਸੰਧੂ ਜਨਰਲ ਸਕੱਤਰ ਯੂਥ ਕਾਂਗਰਸ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਚੇਅਰਮੈਨ ਨੀਲ ਗਰਗ, ਇਫਕੋ ਦੇ ਡਾਇਰੈਕਟਰ ਜਗਦੀਪ ਸਿੰਘ ਨਕਈ, ਭਾਜਪਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਮਾਰਕਫੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ, ਬਲਕਾਰ ਸਿੰਘ ਬਰਾੜ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਰਿੰਦਰ ਸਿੰਘ ਢਿੱਲੋਂ, ਅਵਤਾਰ ਸਿੰਘ ਗੋਨਿਆਣਾ, ਬਲਵੰਤ ਰਾਏ ਨਾਥ, ਬਿਕਰਮ ਸਿੰਘ ਮੋਫਰ, ਆਪ ਆਗੂ ਚੁਸਪਿੰਦਰ ਚਹਿਲ, ਭਾਜਪਾ ਆਗੂ ਜਸਵੀਰ ਸਿੰਘ ਮਹਿਰਾਜ, ਦਰਸ਼ਨ ਸਿੰਘ ਢਿੱਲਵਾਂ, ਵਿਧਾਇਕਾ ਬਲਜਿੰਦਰ ਕੌਰ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ, ਐਡਵੋਕੇਟ ਉਦੈਵੀਰ ਸਿੰਘ, ਰੁਪਿੰਦਰ ਬਿੰਦਰਾ, ਬਲਜਿੰਦਰ ਠੇਕੇਦਾਰ, ਸੁਰਿੰਦਰਜੀਤ ਸਾਹਨੀ, ਦਰਸ਼ਨ ਸਿੰਘ ਜੀਦਾ, ਪਿ੍ਥੀ ਸਿੰਘ ਜਲਾਲ, ਚਮਕੌਰ ਸਿੰਘ ਮਾਨ, ਸੁਖਬੀਰ ਜੱਸੀ ਪੌ ਵਾਲੀ, ਗੁਰਦੀਪ ਸਿੰਘ ਕੋਟਸ਼ਮੀਰ, ਡਾ.ਓਮ ਪ੍ਰਕਾਸ਼ ਸ਼ਰਮਾ, ਮੇਅਰ ਪਦਮਜੀਤ ਮਹਿਤਾ, ਕਿਰਨਜੀਤ ਗਹਿਰੀ, ਬਾਰ ਐਸੋਸ਼ੀਏਸ਼ਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ, ਨਗਰ ਕੌਂਸਲ ਤਲਵੰਡੀ ਸਾਬੋ ਦੇ ਪ੍ਰਧਾਨ ਹਰਜੀਤ ਸਰਾਂ, ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਸਤਿੰਦਰ ਸਿੱਧੂ, ਮਨਜੀਤ ਲਾਲੇਆਣਾ, ਸੁਖਬੀਰ ਚੱਠਾ, ਅਵਤਾਰ ਮੈਨੂਆਣਾ, ਅਮਰਵੀਰ ਸਿੰਘ ਲਾਡੀ ਗਰੇਵਾਲ, ਜਗਤਾਰ ਨੰਗਲਾ, ਤਰਸੇਮ ਸਿੰਗਲਾ ਸਮੇਤ ਵਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ/ਵਰਕਰ ਅਤੇ ਲੋਕ ਮੌਜੂਦ ਸਨ | ਇਸ ਦੌਰਾਨ ਵੜਿੰਗ ਅਤੇ ਚੰਨੀ ਨੇ ਜਟਾਣਾ ਦੇ ਪਿਤਾ, ਧਰਮ-ਪਤਨੀ, ਸਪੁੱਤਰ ਤੇ ਧੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਹਰ ਦੁੱਖ-ਸੱੁਖ ਵਿਚ ਪੂਰਾ ਸਾਥ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਕਰਾੜਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਖੁਸ਼ਬਾਜ ਸਿੰਘ ਜਟਾਣਾ ਦੀ ਮੌਤ ਹਾਦਸੇ ਦੀ ਨਿਰਪੱਖ ਜਾਂਚ ਹੋਵੇ-ਰਾਜਾ ਵੜਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।