28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖੁਸ਼ਬਾਜ ਸਿੰਘ ਜਟਾਣਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 04-04-2026
ਸੀਂਗੋ ਮੰਡੀ, 3 ਅਪ੍ਰੈਲ (ਪਿ੍ੰਸ ਗਰਗ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਚੋਣ ਲੜ ਚੁੱਕੇ ਖੁਸ਼ਬਾਜ ਸਿੰਘ ਜਟਾਣਾ ਦੀ ਪਿਛਲੇ ਦਿਨੀਂ ਹਾਦਸੇ ਦੌਰਾਨ ਹੋਈ ਬੇਵਕਤੀ ਮੌਤ ਨਾਲ ਇਲਾਕੇ ਅਤੇ ਸਿਆਸੀ ਆਗੂਆਂ 'ਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ, ਰਾਮਪੁਰਾ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ.ਕੇ ਅਗਰਵਾਲ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ, ਈਸ਼ਵਰ ਗਰਗ, ਜਗਦੀਸ਼ ਰਾਏ ਬੰਗੀ, ਰਣਜੀਤ ਸਿੰਘ ਚੱਕ ਹੀਰਾ ਸਿੰਘ, ਸਮੇਤ ਸਿਆਸੀ ਆਗੂਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਨੇ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ 3704 ਯੂਨੀਅਨ ਦੇ ਨੁਮਾਇੰਦਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ <br/> ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।