28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖੁਸ਼ਬਾਜ਼ ਸਿੰਘ ਜਟਾਣਾ ਦੇ ਦਿਹਾਂਤ 'ਤੇ ਸਾਰੀਆਂ ਸਿਆਸੀ ਧਿਰਾਂ ਦੇ ਪ੍ਰਮੁੱਖ ਆਗੂਆਂ ਨੇ ਪ੍ਰਗਟਾਇਆ ਦੁੱਖ <br/>

ਅਜੀਤ ਡੈਸਕ 04-04-2026
ਤਲਵੰਡੀ ਸਾਬੋ, 3 ਅਪ੍ਰੈਲ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੀ ਟਿਕਟ ਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਦਿਹਾਤੀ) ਦੇ ਲੰਘੇ ਦਿਨ ਸੋਨੀਪਤ ਨੇੜੇ ਸੜਕੀ ਹਾਦਸੇ 'ਚ ਅਕਾਲ ਚਲਾਣਾ ਕਰ ਜਾਣ ਤੇ ਜਿੱਥੇ ਹਲਕੇ 'ਚ ਸੋਗ ਦਾ ਮਾਹੌਲ ਹੈ ਉੱਥੇ ਸੂਬੇ ਦੀਆਂ ਤਕਰੀਬਨ ਸਾਰੀਆਂ ਸਿਆਸੀ ਧਿਰਾਂ ਦੇ ਪ੍ਰਮੁੱਖ ਆਗੂਆਂ ਨੇ ਜਟਾਣਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ | ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ, ਸੀ. ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਸਿਕੰਦਰ ਸਿੰਘ ਮਲੂਕਾ ਦੋਵੇਂ ਸਾਬਕਾ ਮੰਤਰੀ, ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ, ਜੀਤਮਹਿੰਦਰ ਸਿੰਘ ਸਿੱਧੁੂ, ਦਲਵੀਰ ਸਿੰਘ ਗੋਲਡੀ ਖਗੂੰੜਾ, ਰਵਿੰਦਰ ਆਂਵਲਾ ਤੇ ਮਦਨ ਲਾਲ ਜਲਾਲਪੁਰ ਚਾਰੇ ਸਾਬਕਾ ਵਿਧਾਇਕ, ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ, ਬਿਕਰਮ ਸਿੰਘ ਮੋਫ਼ਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਭਾਜਪਾ ਆਗੂ ਚਰਨਜੀਤ ਸਿੰਘ ਬਰਾੜ, ਅਕਾਲੀ ਦਲ (ਬਾਦਲ) ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ, ਸੀ. ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ, ਰਣਵੀਰ ਸਿੰਘ ਸਿੱਧੂ, ਬਸਪਾ ਦੇ ਸੂਬਾ ਸਕੱਤਰ ਜਗਦੀਪ ਸਿੰਘ ਗੋਗੀ ਤੋਂ ਇਲਾਵਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਆਦਿ ਸਖਸ਼ੀਅਤਾਂ ਵਲੋਂ ਆਪੋ ਆਪਣੇ ਸ਼ੋਸਲ ਮੀਡੀਆ ਪੇਜ਼ਾਂ ਤੇ ਪ੍ਰੈੱਸ ਬਿਆਨਾਂ ਰਾਹੀਂ ਖੁਸ਼ਬਾਜ਼ ਸਿੰਘ ਜਟਾਣਾ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਇਸਨੂੰ ਪਰਿਵਾਰ ਅਤੇ ਸਮੱਰਥਕਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ

ਪਿਛਲੀ ਖ਼ਬਰ ਡਾਕਟਰਾਂ ਨੇ 5 ਕਿੱਲੋ ਦੇ ਥਾਇਰਾਇਡ ਟਿਊਮਰ ਨੂੰ ਹਟਾਇਆ <br/> ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੱੁਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।