12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਕਿਯੂ ਡਕੌਂਦਾ ਜ਼ਿਲ੍ਹਾ ਬਠਿੰਡਾ ਦੇ ਬਲਾਕ ਫੂਲ ਦੀ ਹੋਈ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 05-04-2026

ਰਾਮਪੁਰਾ ਫੂਲ, 4 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਭਾਕਿਯੂ ਡਕੌਂਦਾ ਦੀ ਜ਼ਿਲ੍ਹਾ ਬਠਿੰਡਾ ਦੇ ਬਲਾਕ ਫੂਲ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ ਫੂਲ ਟਾਊਨ ਵਿਖੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਗੱਗੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਵਿਸ਼ੇਸ਼ ਤÏਰ ਪਹੁੰਚੇ ਅਤੇ ਸਾਰੀਆਂ ਇਕਾਈਆਂ ਵੀ ਹਾਜ਼ਰ ਹੋਈਆਂ¢ ਜਿਸ ਵਿਚ ਜਥੇਬੰਦੀ ਦੇ ਬਲਾਕ ਪ੍ਰਧਾਨ ਅਤੇ ਜਨਰਲ ਸਕੱਤਰ ਕਿਹਾ ਕੀ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ¢ ਦੂਜਾ ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਪਰ ਫਿਰ ਵੀ ਸਭ ਕੁਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ¢ ਇਹ ਸੰਕਟ ਦੇ ਬਹੁਪ੍ਰਤੀ ਹੋਣ ਦੇ ਕਾਰਨ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਜੀਵਨ ਉੱਪਰ ਵਿਆਪਕ ਪ੍ਰਭਾਵ ਪੈ ਰਿਹਾ ਹੈ¢ ਕਿਸਾਨਾਂ, ਮਜ਼ਦੂਰਾਂ ਦੀਆਂ ਖੁਦਕੁਸ਼ੀਆਂ, ਹਵਾ, ਪਾਣੀ ਅਤੇ ਜ਼ਮੀਨ ਦਾ ਦੂਸ਼ਿਤ ਹੋਣਾ, ਇਸ ਸੰਕਟ ਦੀ ਸਪੱਸ਼ਟ ਉਦਾਹਰਨ ਹੈ¢ ਸੂਬੇ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਕੇਂਦਰ ਸਰਕਾਰ ਦੇ ਪੱਧਰ 'ਤੇ ਬਹੁਪੱਖੀ ਕਦਮ ਚੁੱਕਣ ਦੀ ਜ਼ਰੂਰਤ ਹੈ¢ ਜਿੰਨਾਂ ਵਿਚੋਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ¢ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਦਾ ਸੰਕਟ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ¢ਜ਼ਮੀਨ ਹੇਠਲਾ ਪਾਣੀ ਖੇਤੀ ਮਾਹਿਰਾਂ ਦੀ ਰਿਪੋਰਟ ਮੁਤਾਬਿਕ 2039 ਤੱਕ ਖ਼ਤਮ ਹੋ ਜਾਵੇਗਾ¢ ਮÏਜੂਦਾ ਸਮੇਂ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਪੀਣ ਵਾਲਾ ਸ਼ੁੱਧ ਪਾਣੀ ਤੱਕ ਉਪਲਬਧ ਨਹੀਂ ਹੈ¢ ਦਿੱਲੀ ਅੰਦੋਲਨ ਤੋਂ ਪਹਿਲਾਂ, ਅੰਦੋਲਨ ਦÏਰਾਨ ਅਤੇ ਬਾਅਦ ਵਿਚ ਕਿਸਾਨਾਂ ਉੱਪਰ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣ¢ ਨਵੀਂ ਕÏਮੀ ਸਿੱਖਿਆ ਨੀਤੀ 14 ਯੂਰੀਆ ਖਾਦ ਦੀ ਕੀਮਤ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ¢ ਭਾਰਤ-ਪਾਕਿਸਤਾਨ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਨੂੰ ਸਰਹੱਦ ਦੇ ਨਜ਼ਦੀਕ ਲਗਾਇਆ ਜਾਵੇ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਘੰਡਾਬੰਨਾ ਨੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ ਤੇ 6 ਅਪ੍ਰੈਲ ਨੂੰ ਪੰਜਾਬ ਦੇ ਸਮੂਹ ਡੀ.ਸੀ. ਦਫ਼ਤਰਾਂ ਬਾਹਰ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਦਿੱਤੇ ਜਾਣੇ ਹਨ¢ ਇਸ ਮੌਕੇ ਬਲਾਕ ਫੂਲ ਦੇ ਖ਼ਜ਼ਾਨਚੀ ਮਨਦੀਪ ਸਿੰਘ ਘੰਡਾਬੰਨਾ, ਬਲਾਕ ਜਨਰਲ ਸਕੱਤਰ ਰਣਜੀਤ ਸਿੰਘ ਢਪਾਲੀ, ਹਰਮੇਲ ਸਿੰਘ ਪ੍ਰਧਾਨ ਭਾਈਰੂਪਾ ਅਤੇ ਦਿਆਲਪੁਰਾ, ਹਰਨਾਮ ਸਿੰਘ ਵਾਲਾ,ਢਪਾਲੀ, ਘੰਡਾਬੰਨਾ, ਕਾਂਗੜ, ਬੁਰਜ ਗਿੱਲ, ਭਾਈਰੂਪਾ, ਕੋਠੇ ਸੁਖਾਨੰਦ ਭਾਈਰੂਪਾ, ਆਦਮਪੁਰਾ ਦੇ ਕਿਸਾਨ ਹਾਜ਼ਰ ਸਨ¢

ਪਿਛਲੀ ਖ਼ਬਰ ਵਿਸਾਖੀ ਲੰਗਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ <br/> ਅਗਲੀ ਖ਼ਬਰ ਮੇਅਰ ਨੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਨੇਚਰ ਪਾਰਕ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।