12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਦਵਿੰਦਰ ਸਿੰਘ ਹਸਨਪੁਰ ਖ਼ੁਦਕੁਸ਼ੀ ਮਾਮਲੇ 'ਚ ਜਥੇਬੰਦੀਆਂ ਵਲੋਂ ਐਸ.ਐਸ.ਪੀ. ਦਫ਼ਤਰ ਨੇੜੇ ਰੋਸ ਧਰਨਾ <br/>

ਅਜੀਤ ਡੈਸਕ 05-04-2026
ਮਾਨਸਾ, 4 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ ਦੇ ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਕਾਰਵਾਈ ਕਰਵਾਉਣ ਲਈ ਐਕਸ਼ਨ ਕਮੇਟੀ ਦੇ ਸੱਦੇ 'ਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਇੱਥੇ ਐਸ. ਐਸ. ਪੀ. ਦਫ਼ਤਰ ਨੇੜੇ ਰੋਸ ਧਰਨਾ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਨੇ ਪਿੰਡ ਬਰਨਾਲਾ ਵਿਖੇ ਸਲਫਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ | ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਜਿਸ ਪਰਿਵਾਰ ਤੋਂ ਤੰਗ ਆ ਕੇ ਦਵਿੰਦਰ ਨੇ ਮੌਤ ਨੂੰ ਗਲੇ ਲਗਾ ਲਿਆ ਸੀ, ਦੇ ਖ਼ਿਲਾਫ਼ ਯੋਗ ਕਾਰਵਾਈ ਕਰਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਬਚਾਅ ਦੇ ਰਾਹ 'ਤੇ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਕ ਜਣੇ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਜਦਕਿ 2 ਨੂੰ ਹਿਰਾਸਤ 'ਚ ਲੈ ਕੇ ਜਾਂਚ ਦੇ ਬਹਾਨੇ ਬੇਗੁਨਾਹ ਕਰ ਕੇ ਛੱਡ ਦਿੱਤਾ ਗਿਆ | ਜਸਵਿੰਦਰ ਸਿੰਘ ਡੀ. ਐਸ. ਪੀ. ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ 10 ਅਪ੍ਰੈਲ ਤੱਕ ਮੁਕੱਦਮੇ 'ਚ ਨਾਮਜ਼ਦ ਕੀਤੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹ ਨਾ ਭੇਜਿਆ ਗਿਆ ਤਾਂ ਮੁੜ ਪੱਕਾ ਧਰਨਾ ਲਗਾਇਆ ਜਾਵੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਬਰੇ, ਦੇਵੀ ਰਾਮ ਰੰਘੜਿਆਲ, ਦਰਸ਼ਨ ਸਿੰਘ ਗੁਰਨੇ ਕਲਾਂ, ਬਲਵਿੰਦਰ ਸ਼ਰਮਾ ਖਿਆਲਾ, ਬਲਜੀਤ ਸਿੰਘ ਭੈਣੀਬਾਘਾ, ਬਲਕਾਰ ਸਿੰਘ ਚਹਿਲਾਂਵਾਲੀ, ਹਰਬੰਸ ਸਿੰਘ ਟਾਂਡੀਆਂ, ਮੇਲਾ ਸਿੰਘ ਦਿਆਲੂ, ਜਸਪਾਲ ਸਿੰਘ ਉੱਭਾ, ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ ਮਾਨਸਾ, ਰਜਿੰਦਰ ਸਿੰਘ ਮਾਨਸ਼ਾਹੀਆ, ਨਿਰਮਲ ਸਿੰਘ ਝੰਡੂਕੇ, ਰਮਨਦੀਪ ਸਿੰਘ ਆਦਿ ਸਨ |

ਪਿਛਲੀ ਖ਼ਬਰ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ 'ਚ ਛੇਤੀ ਰੋਬੋਟਿਕ ਸਰਜਰੀ ਸ਼ੁਰੂ ਕਰਾਂਗੇ-ਭਗਵੰਤ ਮਾਨ <br/> ਅਗਲੀ ਖ਼ਬਰ ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਪੁੱਛਣ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਦੀ ਪੁਲਿਸ ਵਲੋਂ ਗਿ੍ਫ਼ਤਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।