14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ-ਜਸਵੀਰ ਸਿੰਘ ਗੜ੍ਹੀ <br/>

ਅਜੀਤ ਡੈਸਕ 05-04-2026
ਸੰਗਤ ਮੰਡੀ, 4 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਪਿੰਡ ਘੁੱਦਾ ਦੇ ਨਿੱਜੀ ਪੈਲੇਸ ਵਿਖੇ ਕਰਵਾਏ ਗਏ ਵਿਸ਼ਾਲ ਚੇਤਨਾ ਸਮਾਗਮ ਦੀ ਪ੍ਰਧਾਨਗੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਕੀਤੀ ਗਈ | ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਅੱਜ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਪਿਤਾਮਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਾਉਣਾ ਦੱਸਿਆ | ਉਨ੍ਹਾਂ ਕਿਹਾ ਕਿ ਜੇਕਰ ਅੱਜ ਅਨੁਸੂਚਿਤ ਜਾਤੀਆਂ ਲਈ ਸਮਾਨ ਮੌਕਿਆਂ ਤੇ ਕੰਮ ਹੋ ਰਿਹਾ ਹੈ, ਤਾਂ ਉਹ ਅੰਬੇਡਕਰ ਜੀ ਦੀ ਹੀ ਦੇਣ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਾਨੰੂਨ ਵਿੱਚ ਗ਼ਰੀਬਾਂ, ਮਜ਼ਲੂਮਾਂ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਪ੍ਰੰਤੂ ਜੇਕਰ ਕਿਸੇ ਹੋਰ ਵਰਗ ਨਾਲ ਦੇ ਲੋਕਾਂ ਨਾਲ ਧੱਕੇਸ਼ਾਹੀ ਦੀ ਸ਼ਿਕਾਇਤ ਮਿਲੇਗੀ ਤਾਂ ਉਨ੍ਹਾਂ ਨੂੰ ਵੀ ਇਨਸਾਫ਼ ਦਿਵਾਇਆ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਚੇਅਰਮੈਨ ਸਾਹਮਣੇ ਰੱਖੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਛੇਤੀ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਹਰਬੰਸ ਸਿੰਘ ਬਠਿੰਡਾ, ਦਵਿੰਦਰ ਕੁਮਾਰ ਖਾਦੀ ਗ੍ਰਾਮ ਬੋਰਡ, ਕੌਂਸਲਰ ਤਾਰਾ ਚੰਦ ਪ੍ਰਧਾਨ ਐਸਸੀ/ਬੀਸੀ ਯੂਨੀਅਨ ਪੰਜਾਬ, ਕੁਲਵੰਤ ਸਿੰਘ ਕਾਲਝਰਾਣੀ, ਅਮਨਦੀਪ ਸਿੰਘ ਸਿਵੀਆਂ, ਗੁਰਪ੍ਰੀਤ ਸਿੰਘ ਮਹਿਮਾ ਸਰਜਾ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ, ਚਰਨਜੀਤ ਸਿੰਘ ਰੁਲਦੂਵਾਲਾ, ਨਿਤਿਨ ਭਾਟੀਆ, ਰਜਨੀ ਕੌਰ ਅਤੇ ਹੋਰ ਅਹੁਦੇਦਾਰਾਂ, ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |


ਸੰਬੋਧਨ ਕਰਦੇ ਹੋਏ ਚੇਅਰਮੈਨ ਐੱਸ.ਸੀ. ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਹਲਕਾ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਥੇ ਮੌਜੂਦ ਲੋਕ | ਤਸਵੀਰਾਂ: ਅੰਮਿ੍ਤਪਾਲ ਸ਼ਰਮਾ


ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਖਾ-1 ਤੁੰਗਵਾਲੀ ਨੂੰ ਏ. ਸੀ. ਦਾਨ ਅਗਲੀ ਖ਼ਬਰ ਦਲਿਤ ਸੈਨਾ ਵਲੋਂ ਪਿੰਡ ਘੁੱਦਾ ਵਿਖੇ ਕਰਵਾਏ ਚੇਤਨਾ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।