14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 05-04-2026
ਤਲਵੰਡੀ ਸਾਬੋ, 4 ਅਪ੍ਰੈਲ (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਕੂਲ ਪ੍ਰਬੰਧਕ, ਸਟਾਫ਼ ਮੈਂਬਰ ਤੇ ਵਿਦਿਆਰਥੀ ਸ਼ਾਮਿਲ ਹੋਏ | ਧਾਰਮਿਕ ਸਮਾਗਮ ਦੌਰਾਨ ਸਕੂਲ ਚੇਅਰਮੈਨ ਵਿਨੋਦ ਖੁਰਾਣਾ, ਪਿ੍ੰਸੀਪਲ ਮੀਨੂੰ ਗਰਗ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਤੇ ਸਾਰੇ ਵਿਦਿਆਰਥੀਆਂ ਦੀ ਚੰਗੀ ਸਿਹਤ, ਉਜਵਲ ਭਵਿੱਖ ਅਤੇ ਕਾਮਯਾਬੀ ਲਈ ਅਰਦਾਸ ਕੀਤੀ ਗਈ | ਸਕੂਲ ਪਿ੍ੰਸੀਪਲ ਮੀਨੂੰ ਗਰਗ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਰੱਬ ਦੇ ਨਾਮ ਨਾਲ ਕਰਨ ਨਾਲ ਵਿਦਿਆਰਥੀਆਂ ਵਿਚ ਸਾਕਾਰਾਤਮਕ ਸੋਚ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਧਾਨ ਲਗਨ ਖੁਰਾਣਾ ਨੇ ਸਾਰੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਪੂਰੀ ਮਿਹਨਤ ਨਾਲ ਆਪਣੇ ਟੀਚਿਆਂ ਨੂੰ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਕਿਹਾ ਕਿ ਸਕੂਲ ਵਿਚ ਸ਼ਾਂਤੀਮਈ ਅਤੇ ਭਗਤੀਮਈ ਵਾਤਾਵਰਨ ਦੇ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਣ ਨਾਲ ਵਿਦਿਆਰਥੀਆਂ ਵਿਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਗਹਿਰੀ ਦੇਵੀ ਨਗਰ ਸਕੂਲ ਵਿਚ ਮੈਗਾ ਪੀ.ਟੀ.ਐਮ. ਤੇ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਸ਼ਾਖਾ-1 ਤੁੰਗਵਾਲੀ ਨੂੰ ਏ. ਸੀ. ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।