14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ-ਬਲਦੇਵ ਸਿੰਘ ਆਕਲੀਆ <br/>

ਅਜੀਤ ਡੈਸਕ 05-04-2026
ਲਹਿਰਾ ਮੁਹੱਬਤ, 4 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਬੀਤੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਭੰਨਤੋੜ ਕਰਕੇ ਬੇਅਦਬੀ ਕਰਨ ਖਿਲਾਫ ਪੰਜਾਬ ਸਰਕਾਰ ਤੋਂ ਸਖ਼ਤ ਕਰਵਾਈ ਦੀ ਮੰਗ ਕਰਦਿਆਂ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਸਬੰਧੀ ਪ੍ਰੈਸ ਬਿਆਨ ਰਾਹੀਂ ਵਿਧਾਨ ਸਭਾ ਹਲਕਾ ਭੁੱਚੋ ਦੇ ਇੰਚਾਰਜ ਪਿ੍ੰਸੀ. ਬਲਦੇਵ ਸਿੰਘ ਆਕਲੀਆ ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ ਭਾਜਪਾ ਨੇ ਦੇਸ਼ ਦੇ ਸਮੂਹ ਐਸ.ਸੀ ਵਰਗ ਦੇ ਹੱਕਾਂ ਪ੍ਰਤੀ ਡੱਟ ਕੇ ਖੜ੍ਹਨ ਦਾ ਸੱਦਾ ਦਿੰਦਿਆਂ ਤਾੜਨਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਸੰਵਿਧਾਨ ਨਿਰਮਾਤਾ ਡਾ. ਅੰਬੇਦਕਰ ਦੇ ਬੁੱਤ ਦੀ ਰਾਖੀ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ ਤਾਂ ਐਸ.ਸੀ ਵਰਗ ਲਈ ਭਲਾਈ ਕਾਰਜਾਂ ਵੱਲ ਕਦੋਂ ਧਿਆਨ ਦੇਵੇਗੀ | ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ | ਇਸ ਸਾਜ਼ਿਸ਼ ਨਾਲ ਜੁੜੇ ਸ਼ਰਾਰਤੀ ਅਨਸਰ ਹਰ ਹਾਲ ਵਿਚ ਸਲਾਖ਼ਾਂ ਪਿੱਛੇ ਹੋਣੇ ਚਾਹੀਦੇ ਹਨ, ਤਾਂ ਕਿ ਭਵਿੱਖ ਵਿਚ ਕੋਈ ਵੀ ਅਜਿਹੀ ਮੰਦਭਾਗੀ ਘਟਨਾ ਨੂੰ ਮੁੜ ਅੰਜਾਮ ਨਾ ਦੇ ਸਕੇ | ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਤਹਿਤ ਸੂਬੇ ਭਰ ਵਿੱਚ ਆਪਣੀ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ | ਉਨ੍ਹਾਂ ਦੇਸ਼ ਭਰ ਵਿੱਚ ਐਸ.ਸੀ ਭਾਈਚਾਰੇ ਸਮੇਤ ਸਾਰੇ ਵਰਗਾਂ ਲਈ ਭਲਾਈ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਪਾਰੀਆਂ ਨੂੰ ਭਾਜਪਾ ਦਾ ਸਾਥ ਦੇਣ ਦਾ ਸੱਦਾ ਦਿੱਤਾ | ਜਿਸ ਨਾਲ ਹਰ ਪੱਖੋਂ ਪੱਛੜ ਚੁੱਕਿਆ ਪੰਜਾਬ ਤਰੱਕੀ ਵੱਲ ਵਧੇਗਾ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 6 ਮਈ ਤੋਂ ਹੜ੍ਹਤਾਲ ਦੀ ਚੇਤਾਵਨੀ <br/> ਅਗਲੀ ਖ਼ਬਰ ਕੇਂਦਰੀ ਮੱਛੀ ਪਾਲਣ ਇੰਸਟੀਚਿਊਟ ਬਠਿੰਡਾ ਵਿਖੇ ਸਾਲਾਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।