14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਸਾਖੀ ਮੌਕੇ 'ਪੰਜਾਬ ਬਚਾਓ ਵਿਸ਼ਾਲ ਰੈਲੀ' ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗਾਂ <br/>

ਅਜੀਤ ਡੈਸਕ 05-04-2026
ਰਾਮਾਂ ਮੰਡੀ, 4 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਵਿਸਾਖੀ ਮੌਕੇ 'ਪੰਜਾਬ ਬਚਾਓ ਵਿਸ਼ਾਲ ਰੈਲੀ' ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਵਰਕਰਾਂ ਨਾਲ ਮੀਟਿੰਗਾਂ ਪਿੰਡ ਤਰਖਾਣਵਾਲਾ, ਸੇਖੂ, ਫੱਲੜ੍ਹ, ਚੱਕ ਹੀਰਾ ਸਿੰਘ ਵਾਲਾ ਆਦਿ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਹਨ | ਰਵੀਪ੍ਰੀਤ ਸਿੰਘ ਸਿੱਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪੰਜਾਬ ਬਚਾਓ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਆਦਿ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ | ਸਿੱਧੂ ਨੇ ਹਲਕਾ ਤਲਵੰਡੀ ਸਾਬੋ ਦੀ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਰੈਲੀ ਵਿਚ ਵੱਧ ਤੋਂ ਵੱਧ ਪਹੁੰਚਣ | ਇਸ ਮੌਕੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ ਸਾਬਕਾ ਚੇਅਰਮੈਨ, ਸੰਦੀਪ ਸਿੰਘ ਸਰਾਂ ਸੇਖੂ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਸੇਖੂ, ਸੁਰਿੰਦਰ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ, ਬਲਾਕ ਸੰਮਤੀ ਮੈਂਬਰ ਸੁਖਜੀਤ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਤਮਿਕ ਮਾਹੌਲ 'ਚ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਚ 5ਵੇਂ ਅਕਾਦਮਿਕ ਸੈਸ਼ਨ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਖੇਡ ਮੇਲੇ ਪਿੰਡਾਂ ਵਿਚ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ-ਕਿ੍ਸ਼ਨ ਸਿੰਘ ਭਾਗੀਵਾਂਦਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।