15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ 'ਚ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ <br/>

ਅਜੀਤ ਡੈਸਕ 05-04-2026
ਬਠਿੰਡਾ, 4 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ, ਬਠਿੰਡਾ ਵਿਖੇ ਨਵੇਂ ਵਿੱਦਿਅਕ ਸ਼ੈਸਨ-2026-27 ਦੀ ਸਫਲਤਾ ਪੂਰਵਕ ਸ਼ੁਰੂਆਤ ਹੋ ਗਈ ਹੈ | ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਹਰਜਸ ਸਿੰਘ ਬਰਾੜ ਮੈਨੇਜਰ, ਪਰਮਿੰਦਰ ਸਿੰਘ ਸੈਕਟਰੀ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਸਮੂਹ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਸਕੂਲ ਪਿ੍ੰਸੀਪਲ ਮੈਡਮ ਜਸਦੀਪ ਕੌਰ ਮਾਨ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਅਤੁੱਟ ਵਿਸ਼ਵਾਸ ਸਦਕਾ ਹੀ ਅਸੀਂ ਪਿਛਲੇ ਸਾਲਾਂ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਉਨ੍ਹਾਂ ਨੇ ਸਕੂਲ ਦੇ ਸਮੂਹ ਸਟਾਫ਼ ਨੂੰ ਉਨ੍ਹਾਂ ਦੀ ਲਗਨ ਲਈ ਮੁਬਾਰਕਵਾਦ ਦਿੱਤੀ ਅਤੇ ਉਮੀਦ ਜਤਾਈ ਕਿ ਇਸ ਨਵੇਂ ਸੈਸ਼ਨ ਵਿਚ ਵੀ ਅਸੀ ਮਿਲ ਕੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਾਰਜਸ਼ੀਲ ਰਹਾਂਗੇ | ਸਕੂਲ ਪਿ੍ੰਸੀਪਲ ਵਲੋਂ ਮਾਪਿਆਂ ਦਾ ਸਕੂਲ ਪ੍ਰਤੀ ਭਰੋਸਾ ਜਿਤਾਉਣ ਲਈ ਧੰਨਵਾਦ ਕੀਤਾ ਗਿਆ | ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਬਿਹਤਰੀਨ ਨਤੀਜਿਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਰਿਹਾ | ਮੈਨੇਜਮੈਂਟ ਕਮੇਟੀ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਵਰ੍ਹੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਆੜ੍ਹਤੀਆਂ ਦੀ ਹੜਤਾਲ ਕਾਰਨ ਅਨਾਜ ਮੰਡੀ ਜ਼ੀਰਾ 'ਚ ਕਾਰੋਬਾਰ ਠੱਪ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।