17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਧਾ ਏਕੜ ਕਣਕ ਦੀ ਫ਼ਸਲ ਅੱਗ ਦੀ ਲਪੇਟ 'ਚ ਆ ਕੇ ਸੜੀ

ਅਜੀਤ ਡੈਸਕ 07-04-2026

ਸੰਗਤ ਮੰਡੀ, 6 ਅਪ੍ਰੈਲ (ਸੁਖਤੇਜ ਧਾਲੀਵਾਲ)-ਸੰਗਤ ਬਲਾਕ ਦੇ ਪਿੰਡ ਦੁਨੇਵਾਲਾ ਵਿਖੇ ਇਕ ਕਿਸਾਨ ਦੀ ਖੜੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ | ਜਿਸ ਦਾ ਕਾਰਨ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ 'ਚੋਂ ਹੋਇਆ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੁਨੇਵਾਲਾ ਦੇ ਕਿਸਾਨ ਜੋਗਿੰਦਰ ਸਿੰਘ ਦੇ ਖੇਤਾਂ ਵਿਚੋਂ ਦੀ 24 ਘੰਟੇ ਬਿਜਲੀ ਸਪਲਾਈ ਲਾਈਨ ਲੰਘਦੀ ਹੈ | ਜਿਸ ਕਰਕੇ ਖੇਤ ਵਿਚ ਲੱਗੀ ਜੀਓ ਸਵਿੱਚ ਤੋਂ ਚੰਗਿਆੜੇ ਨਿਕਲਣ ਕਾਰਨ ਉਨ੍ਹਾਂ ਦੀ ਲੱਗਭਗ ਅੱਧਾ ਏਕੜ ਕਣਕ ਦੀ ਫ਼ਸਲ ਅੱਗ ਦੀ ਲਪੇਟ ਵਿਚ ਆਉਣ ਨਾਲ ਨੁਕਸਾਨੀ ਗਈ ਹੈ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੈ ਵੱਡੀ ਗਿਣਤੀ ਵਿਚ ਪਿੰਡ ਦੇ ਲੋਕਾਂ ਵਲੋਂ ਪਹੁੰਚਕੇ ਅੱਗ 'ਤੇ ਕਾਬੂ ਪਾਇਆ ਗਿਆ, ਪਰ ਉਸ ਸਮੇਂ ਤੱਕ ਕਿਸਾਨ ਦੀ 5 ਕਨਾਲਾਂ ਕਣਕ ਅੱਗ ਲੱਗਣ ਨਾਲ ਸੜ ਕੇ ਰਾਖ ਹੋ ਗਈ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਕਣਕ ਦੀ ਫ਼ਸਲ ਗਿੱਲੀ ਹੋਣ ਕਰਕੇ ਵੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ |

ਪਿਛਲੀ ਖ਼ਬਰ ਰਾਜ ਪੱਧਰੀ ਅਡਵੈਂਚਰ ਕੈਂਪ ਵਿਚ ਬੀ.ਐੱਫ.ਸੀ.ਈ.ਟੀ. ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲਸਾੜਾ ਡਰੇਨ ਟੁੱਟਣ ਦੇ ਡਰ ਤੋਂ ਪਥਰਾਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।