27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਉਪ ਮੰਡਲ ਕੋਟਸ਼ਮੀਰ ਦੇ ਬਿਜਲੀ ਕਰਮਚਾਰੀਆਂ ਵਲੋਂ ਰੋਸ ਰੈਲੀ <br/>

ਅਜੀਤ ਡੈਸਕ 08-04-2026

ਕੋਟਫੱਤਾ,7 ਅਪ੍ਰੈਲ (ਰਣਜੀਤ ਸਿੰਘ ਬੁੱਟਰ): ਸਬ ਡਵੀਜ਼ਨ ਕੋਟਸ਼ਮੀਰ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਪੰਜਾਬ ਵਲੋਂ ਇਸ ਦਫ਼ਤਰ ਦੇ ਜੇਈ ਕੌਸ਼ਲ ਜੈਨ ਦੀ ਮੁਅੱਤਲੀ ਕਰਨ ਦੇ ਦਿੱਤੇ ਬਿਆਨ ਦੇ ਵਿਰੋਧ 'ਚ ਰੋਸ ਰੈਲੀ ਕੀਤੀ ਗਈ ਟੈਕਨੀਕਲ ਸਰਵਿਸ ਯੂਨੀਅਨ ਜ਼ੋਨ ਕਮੇਟੀ ਬਠਿੰਡਾ ਦੇ ਆਗੂ ਗੁਰਲਾਭ ਸਿੰਘ ਜੇਈ ਦੁਆਰਾ ਇਸ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਦੀ ਬਠਿੰਡਾ ਫੇਰੀ ਦੌਰਾਨ ਇੱਕ ਪਿੰਡ ਦੇ ਸਰਪੰਚ ਵਲੋਂ ਜੇਈ ਕੌਸ਼ਲ ਜੈਨ ਦੀ ਸ਼ਿਕਾਇਤ ਕਰਨ ਤੇ ਬਿਨਾਂ ਕਿਸੇ ਜਾਂਚ ਪੜਤਾਲ ਦੇ ਮੁੱਖ ਮੰਤਰੀ ਵੱਲੋਂ ਮੁਅੱਤਲੀ ਦੇ ਹੁਕਮ ਕਰਨਾ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਚ ਅਧਿਕਾਰੀਆਂ ਵਲੋਂ ਮੁਅੱਤਲੀ ਦੇ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਤਾਂ ਮਹਿਕਮੇ ਦੇ ਕੰਮ ਨੂੰ ਬੰਦ ਕਰਕੇ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਦੌਰਾਨ ਇੰਪਲਾਈਜ਼ ਸੰਘਰਸ਼ ਯੂਨੀਅਨ ਦੇ ਸੂਬਾ ਆਗੂ ਇਕਬਾਲ ਸਿੰਘ ਜੇਈ ਤੁੰਗਵਾਲੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮਨਿਸਟਰੀਅਲ ਸਰਵਿਸ ਯੂਨੀਅਨ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਦੇ ਸਾਥੀ, ਸੀ.ਐਚ.ਬੀ ਅਤੇ ਪੈਸਕੋ ਕਾਮੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵੈਨ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਗੜੇਮਾਰੀ ਤੋਂ ਪ੍ਰਭਾਵਿਤ ਫ਼ਸਲਾਂ ਦੇ ਮਾਮਲੇ 'ਚ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਪ੍ਰੋਗਰਾਮ ਤੈਅ ਕਰੇਗਾ-ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।