27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵਿਸਾਖੀ ਕਾਨਫਰੰਸ ਸੰਬੰਧੀ ਤਿਆਰੀ ਮੀਟਿੰਗ

ਅਜੀਤ ਡੈਸਕ 08-04-2026
ਬਠਿੰਡਾ, 7 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵਿਸਾਖੀ ਕਾਨਫਰੰਸ ਸਬੰਧੀ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਉੱਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੇ ਸਥਾਨਕ ਮਾਡਲ ਟਾਊਨ ਵਿਖੇ ਸਥਿਤ ਘਰ ਵਿਖੇ ਤਿਆਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ (ਕਾਰਜਕਾਰੀ ਪ੍ਰਧਾਨ) ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ 14 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਆਪਣੇ ਹੱਕਾਂ ਅਤੇ ਹਿੱਤਾਂ ਲਈ ਇਕਜੁੱਟ ਹੋਣ ਦੀ ਲੋੜ ਹੈ, ਜਿਸ ਲਈ ਉਨ੍ਹਾਂ ਦੀ ਜਥੇਬੰਦੀ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ 'ਚ ਅਮਨ ਸ਼ਾਂਤੀ ਦੀ ਬਹਾਲੀ ਲਈ ਭਾਈ ਅੰਮਿ੍ਤਪਾਲ ਸਿੰਘ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ | ਡਾ: ਪ੍ਰਗਟ ਸਿੰਘ ਵਿਰਕ ਨੇ ਪੰਜਾਬ ਅਤੇ ਪੰਥ ਹਿਤੈਸ਼ੀ ਸੰਗਤਾਂ ਨੂੰ 14 ਅਪ੍ਰੈਲ ਨੂੰ ਵਿਸਾਖੀ ਕਾਰਨਫਰੰਸ 'ਚ ਵਹੀਰਾਂ ਘੱਤ ਕੇ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਅਮਰਜੀਤ ਸਿੰਘ ਬਾਣਚਿੜੀ, ਪਲਵਿੰਦਰ ਸਿੰਘ ਖਾਲਸਾ, ਚਮਕੌਰ ਸਿੰਘ ਬਰਾੜ, ਗੁਰਦੀਪ ਸਿੰਘ, ਹਰਜੀਤ ਸਿੰਘ, ਲਖਵਿੰਦਰਪਾਲ ਸ਼ਰਮਾ, ਪਰਮਜੀਤ ਸਿੰਘ, ਬਾਬਾ ਲੱਛਾ ਸਿੰਘ, ਅੰਮਿ੍ਤਪਾਲ ਜਲਾਲ, ਸੁਖਮੰਦਰ ਸਿੰਘ ਨਿਉਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਨੇ ਵਿਭਾਗੀ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕੁਲਪਤੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਯੋਗਦਾਨ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।