19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੜਕ ਬਣਾਉਣ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨ ਦੀ ਮੰਗ <br/>

ਅਜੀਤ ਡੈਸਕ 11-04-2026
ਰਾਮਾਂ ਮੰਡੀ, 10 ਅਪ੍ਰੈਲ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਬਾਜ਼ਾਰ ਅਤੇ ਸੁਪਰ ਮਾਰਕੀਟ ਦੀ ਸੜਕ ਨਗਰ ਕੌਂਸਲ ਵਲੋਂ ਉੱਚੀ ਕਰਕੇ ਇੰਟਰਲਾਕ ਟਾਈਲਾਂ ਨਾਲ ਨਵੀਂ ਬਣਾਈ ਜਾ ਰਹੀ ਹੈ¢ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਟਰੀ ਕਲੱਬ ਰਾਮਾਂ ਦੇ ਪ੍ਰਧਾਨ ਅਜੀਤ ਸਿੰਘ ਬੱਬੂ ਅਤੇ ਸਮੂਹ ਦੁਕਾਨਦਾਰਾਂ ਨੇ ਕਿਹਾ ਕਿ ਮਾਰਕੀਟਾਂ ਵਿਚ ਸਾਈਡ 'ਤੇ ਬਣੀਆਂ ਮੀਂਹ ਦੇ ਪਾਣੀ ਦੀਆਂ ਨਿਕਾਸੀ ਨਾਲੀਆਂ ਬੰਦ ਪਈਆਂ ਹਨ, ਜਿਸ ਕਾਰਨ ਲੰਬੇ ਸਮੇਂ ਤੋਂ ਮੀਂਹ ਦਾ ਪਾਣੀ ਦੁਕਾਨਾਂ ਵਿਚ ਦਾਖਲ ਹੋ ਕੇ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਕਰ ਰਿਹਾ ਹੈ¢ ਇਸ ਲਈ ਦੁਕਾਨਦਾਰ ਸਰਕਾਰ ਤੋਂ ਸੜਕਾਂ ਨਵੀਆਂ ਬਣਾਉਣ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ ਕਰ ਰਹੇ ਸਨ¢ ਪ੍ਰੰਤੂ ਨਗਰ ਕੌਂਸਲ ਵਲੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤੇ ਬਿਨ੍ਹਾਂ ਹੀ ਸੜਕ ਨੂੰ ਉੱਚਾ ਕਰਕੇ ਬਣਾਇਆ ਜਾ ਰਿਹਾ ਹੈ, ਜਿਸ ਨਾਲ ਦੁਕਾਨਦਾਰਾਂ ਦੀ ਸਮੱਸਿਆ ਹੋਰ ਵੀ ਗੰਭੀਰ ਹੋ ਜਾਵੇਗੀ ਅਤੇ ਸੜਕ ਨਾਲ ਲੱਗਦੀਆਂ ਗਲੀਆਂ ਵੀ ਨੀਵੀਂਆਂ ਹੋ ਜਾਣਗੀਆਂ, ਜਿਸ ਨਾਲ ਦੁਕਾਨਾਂ ਦੇ ਨਾਲ-ਨਾਲ ਮੀਂਹ ਦਾ ਪਾਣੀ ਘਰਾਂ ਵਿਚ ਵੀ ਦਾਖਲ ਹੋਣ ਲੱਗ ਜਾਵੇਗਾ¢ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੁਕਾਨਦਾਰਾਂ ਦੀ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ਅਤੇ ਸੜਕਾਂ ਬਣਾਉਣ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ¢ ਇਸ ਸਬੰਧ ਵਿਚ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਰਾਮਾਂ ਮੰਡੀ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ ਹੈ¢

ਪਿਛਲੀ ਖ਼ਬਰ ਚੇਅਰਮੈਨ ਕੁਲਵੰਤ ਮਲੂਕਾ ਨੇ ਬੇਮੌਸਮੇ ਮੀਂਹ 'ਤੇ ਜਤਾਈ ਚਿੰਤਾ <br/> ਅਗਲੀ ਖ਼ਬਰ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।