18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੀਬੀ ਜਗੀਰ ਕੌਰ ਇਸਤਰੀਆਂ ਦੀ ਬੁਲੰਦ ਆਵਾਜ਼ ਹਨ- ਢਿੱਲੋਂ

ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕਰਨਾ ਸਿੱਖ ਪੰਥ ਅਤੇ ਇਸਤਰੀਆਂ ਦੀ ਆਵਾਜ਼ ਦੀ ਸਹੀ ਤਰਜਮਾਨੀ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸੀਨੀਅਰ ਆਗੂ ਗੁਰਵਿੰਦਰ ਕÏਰ ਢਿੱਲੋਂ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕੀਤਾ¢ ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕÏਰ ਲੰਬੇ ਸਮੇਂ ਤੋਂ ਇਸਤਰੀਆਂ ਦੀ ਅਗਵਾਈ ਕਰਦੀਆਂ ਆ ਰਹੀਆਂ ਹਨ ਅਤੇ ਪੰਥਕ ਪਰੰਪਰਾਵਾਂ ਅਨੁਸਾਰ ਉਹ ਸਿੱਖੀ ਦੀ ਮਜ਼ਬੂਤ ਅਲੰਬਰਦਾਰ ਹਨ¢ ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕÏਰ ਦੀ ਅਗਵਾਈ ਦੀ ਉਡੀਕ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ ਇਸਤਰੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ¢ ਉਨ੍ਹਾਂ ਬੀਬੀ ਜਗੀਰ ਕÏਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੀਆਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਉਹ ਅੱਗੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੀਆਂ¢ ਮੀਟਿੰਗ ਦÏਰਾਨ ਬੀਬੀ ਪਰਮਜੀਤ ਕÏਰ ਖ਼ਾਲਸਾ, ਬੀਬੀ ਢੀਂਡਸਾ (ਤਲਵੰਡੀ ਸਾਬੋ), ਬੀਬੀ ਬਲਵੀਰ ਕÏਰ, ਬੀਬੀ ਅਮਰਜੀਤ ਕੌਰ, ਸੁਖਦੀਪ ਕੌਰ, ਸੁਰਜੀਤ ਕÏਰ ਅਤੇ ਵੀਰਪਾਲ ਕÏਰ ਸਮੇਤ ਹੋਰ ਬੀਬੀਆਂ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਯਾਦਵਿੰਦਰਾ ਸਾਇੰਸਜ਼ ਵਿਭਾਗ ਵਿਖੇ ਬੀ.ਐੱਸ.ਸੀ. ਭਾਗ ਤੀਸਰਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਭਾਵਪੂਰਕ ਆਯੋਜਨ... ਅਗਲੀ ਖ਼ਬਰ ਸਰਹੱਦੀ ਪਿੰਡ ਭੱਖੜਾ ਦੇ ਖੇਤਾਂ ਵਿਚੋਂ ਮਿਲਿਆ ਡਰੋਨ, ਪੁਲਿਸ ਨੇ ਕਬਜ਼ੇ 'ਚ ਲੈ ਕੇ ਕਾਰਵਾਈ ਆਰੰਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।