07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਸੱਤ ਰੋਜ਼ਾ ਸ੍ਰੀਮਦ ਭਗਵਤ ਕਥਾ ਕੱਲ੍ਹ ਤੋਂ ਪੰਡਿਤ ਵਿਜੇ ਗੋੜ ਕਥਾ 'ਚ ਕਰਨਗੇ ਕਥਾ

ਅਜੀਤ ਡੈਸਕ 11-04-2026
ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਬਠਿੰਡਾ ਸ਼ਹਿਰ ਵਿਖੇ ਸੱਤ ਰੋਜ਼ਾ ਸ੍ਰੀ ਮਦ ਭਗਵਤ ਕਥਾ ਦਾ ਆਯੋਜਨ 12 ਅਪ੍ਰੈਲ ਤੋਂ ਕੀਤਾ ਜਾ ਰਿਹਾ ਹੈ¢ ਮਹਾਂਵੀਰ ਦਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਰਾਜਨ ਗਰਗ ਨੇ ਕਥਾ ਦੇ ਪ੍ਰਬੰਧਾਂ ਸੰਬੰਧੀ ਮੈਂਬਰਾਂ ਨਾਲ ਮੀਟਿੰਗ ਕਰਨ ਅਤੇ ਡਿਊਟੀਆਂ ਲਾਉਣ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕਥਾ 12 ਅਪ੍ਰੈਲ ਤੋਂ 18 ਅਪ੍ਰੈਲ ਤੱਕ ਲਾਰਡ ਰਾਮਾ ਹਾਲ ਦਾਣਾ ਮੰਡੀ ਬਠਿੰਡਾ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਮਸ਼ਹੂਰ ਪੰਡਿਤ ਵਿਜੇ ਗੋੜ ਪ੍ਰਵਚਨ ਕਰਨ ਲਈ ਪਹੁੰਚਣਗੇ ¢ ਰੋਜ਼ਾਨਾ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਕਥਾ ਹੋਵੇਗੀ, ਜਿਸ ਵਿਚ ਸ਼ਾਮਲ ਹੋਣ ਲਈ ਸਮੂਹ ਸ਼ਰਧਾਲੂਆਂ ਨੂੰ ਸੱਦਾ ਹੈ¢ ਉਨ੍ਹਾਂ ਦੱਸਿਆ ਕਿ ਇਸ ਕਥਾ ਵਿਚ ਆਉਣ ਵਾਲੇ ਸ਼ਰਧਾਲੂਆਂ ਦੇ ਖਾਣ-ਪੀਣ ਅਤੇ ਬੈਠਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਦਾਣਾ ਮੰਡੀ ਵਾਲੇ ਮੰਦਰ ਤੋਂ ਲੈ ਕੇ ਲਾਰਡ ਰਾਮਾ ਹਾਲ ਤੱਕ ਕਲਸ਼ ਯਾਤਰਾ ਵੀ ਕੱਢੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਥਾ ਦਾ ਆਯੋਜਨ ਕਰਨਾ ਪ੍ਰਬੰਧਕਾਂ ਲਈ ਇਕ ਮਾਣ ਵਾਲੀ ਗੱਲ ਹੈ, ਪ੍ਰੰਤੂ ਉਹ ਸੇਵਾ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਵਚਨਵੱਧ ਹਨ¢ ਇਸ ਮੌਕੇ ਉਨ੍ਹਾਂ ਨਾਲ ਰਮੇਸ਼ ਕੁਮਾਰ, ਅਤੁਲ ਗੁਪਤਾ, ਸ਼ਿਵਰਵਿੰਦਰ ਗਰਗ, ਕੁਲਦੀਪ ਸਿੰਘ, ਸੁਖਬੀਰ ਸਿੰਘ ਜੱਸੀ ਪੌ ਵਾਲੀ, ਕੁਲਦੀਪ ਸਿੰਘ, ਸੰਜੀਵ ਕੁਮਾਰ, ਗੌਰਵ ਗਰਗ, ਸੰਜੇ ਅਗਰਵਾਲ, ਬਲਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਬਾਦੀ ਵਿਚ ਲੱਗ ਰਹੇ ਟਾਵਰ ਦਾ ਕੋਟਸ਼ਮੀਰ ਦੇ ਲੋਕਾਂ ਵਲੋਂ ਵਿਰੋਧ ਅਗਲੀ ਖ਼ਬਰ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਸੰਬੰਧੀ ਪੁਲਿਸ ਨਾਲ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।