03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭੁੱਚੋ ਮੰਡੀ ਦੀ ਲਕਸ਼ਿਤਾ ਨੇ 98.5 ਫ਼ੀਸਦੀ ਅੰਕ ਹਾਸਿਲ ਕਰਕੇ ਮੈਰਿਟ ਵਿਚ ਨਾਂਅ ਬਣਾਇਆ •ਜ਼ਿਲ੍ਹਾ ਬਠਿੰਡਾ 'ਚੋਂ ਤੀਜਾ ਸਥਾਨ ਹਾਸਲ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਂਅ ਚਮਕਾਇਆ

ਅਜੀਤ ਡੈਸਕ 12-04-2026
ਭੁੱਚੋ ਮੰਡੀ, 11 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿਚ ਪੀ.ਐਮ. ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਦੀ ਵਿਦਿਆਰਥਣ ਲਕਸ਼ਿਤਾ ਪੁੱਤਰੀ ਕੇਵਲ ਕਿ੍ਸ਼ਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 600 ਵਿਚੋਂ 591 ਅੰਕ (98.5 ਫ਼ੀਸਦੀ) ਪ੍ਰਾਪਤ ਕਰਕੇ ਮੈਰਿਟ ਵਿਚ ਆਪਣਾ ਸਥਾਨ ਬਣਾਇਆ | ਇਸ ਉਪਲਬਧੀ ਨਾਲ ਲਕਸ਼ਿਤਾ ਨੇ ਜ਼ਿਲ੍ਹਾ ਬਠਿੰਡਾ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਚਮਕਾਇਆ | ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਕੁੱਲ ਨਤੀਜਾ ਵੀ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਵਿਚ 7 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵਧੇਰੇ, 18 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵਧੇਰੇ ਅਤੇ 30 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ | ਮੁੱਖ ਅਧਿਆਪਕਾ ਅਤੇ ਸਮੂਹ ਸਟਾਫ਼ ਵਲੋਂ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਤਲਵੰਡੀ ਸਾਬੋ 'ਚ ਕੀਤੀ 'ਪੰਜਾਬ ਬਚਾਓ' ਰੈਲੀ, ਰਵੀਪ੍ਰੀਤ ਸਿੰਘ ਸਿੱਧੂ ਨੂੰ ਐਲਾਨਿਆ ਉਮੀਦਵਾਰ... ਅਗਲੀ ਖ਼ਬਰ ਤਾਕਤ ਤੇ ਤੇਲ ਦੀ ਪਿਆਸ ਬੁਝਣ ਦਾ ਨਾਂਅ ਨਹੀਂ ਲੈ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।