11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ

ਅਜੀਤ ਡੈਸਕ 18-04-2026

ਬਠਿੰਡਾ, 17 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਡਾ: ਮੇਲਾ ਰਾਮ ਰੋਡ 'ਤੇ ਇਕ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ ਹੋ ਜਾਣ ਕਾਰਨ ਦੋ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ | ਸਹਾਰਾ ਹੈੱਡਕੁਆਰਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਦੀ ਅਗਵਾਈ ਹੇਠ ਐਂਬੂਲੈਂਸ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚੀ, ਦੋਵਾਂ ਮੋਟਰ ਸਾਈਕਲ ਸਵਾਰਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਭਰਤੀ ਕਰਵਾਇਆ | ਜ਼ਖ਼ਮੀਆਂ ਵਿਚ ਸੁਨੀਲ ਕੁਮਾਰ 30 ਅਤੇ ਸੰਦੀਪ ਕੁਮਾਰ 35, ਵਾਸੀ ਸੰਜੇ ਨਗਰ ਦੇ ਰਹਿਣ ਵਾਲੇ ਹੈ | ਸਹਾਰਾ ਟੀਮ ਨੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਬਿਜਲੀ ਮੰਤਰੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਜੀਨੀਅਸ ਲਰਨਿੰਗ ਕਲਾਸਸ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ, ਪੁਸ਼ਪਿੰਦਰ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਮਾਰੀ ਬਾਜ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।