10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੁਖਦੀਪ ਸਿੰਘ ਰਾਮਨਗਰ ਦੂਜੀ ਵਾਰ ਬਣੇ ਬਲਾਕ ਮੌੜ ਕਾਂਗਰਸ ਦੇ ਪ੍ਰਧਾਨ

ਅਜੀਤ ਡੈਸਕ 18-04-2026

ਮੌੜ ਮੰਡੀ, 17 ਅਪ੍ਰੈਲ (ਗੁਰਜੀਤ ਸਿੰਘ ਕਮਾਲੂ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕ ਪ੍ਰਧਾਨਾਂ ਦੇ ਕੀਤੇ ਐਲਾਨ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਮੌੜ ਤੋਂ ਸੁਖਦੀਪ ਸਿੰਘ ਰਾਮਨਗਰ ਨੂੰ ਬਲਾਕ ਕਾਂਗਰਸ ਕਮੇਟੀ ਮੌੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੁਖਦੀਪ ਸਿੰਘ ਰਾਮਨਗਰ ਲਗਾਤਾਰ ਦੂਸਰੀ ਵਾਰ ਬਲਾਕ ਮੌੜ ਦੇ ਪ੍ਰਧਾਨ ਚੁਣੇ ਗਏ ਹਨ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਹਲਕਾ ਮੌੜ ਅੰਦਰ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਨਿਯੁਕਤੀ 'ਤੇ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਲਕਾ ਮੌੜ ਦੇ ਇੱਕ ਟਕਸਾਲੀ ਕਾਂਗਰਸੀ ਪਰਿਵਾਰ ਵਿਚੋਂ ਆਉਂਦੇ ਇਸ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਆਗੂ ਨੂੰ ਬਲਾਕ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਕੇ ਹਲਕਾ ਮੌੜ ਦੇ ਵਰਕਰਾਂ ਦਾ ਮਾਣ ਵਧਾਇਆ ਹੈ | ਜ਼ਿਕਰਯੋਗ ਹੈ ਕਿ ਕਿ ਸੁਖਦੀਪ ਸਿੰਘ ਰਾਮਨਗਰ ਨੇ ਯੂਥ ਕਾਂਗਰਸ ਤੋਂ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਉਹ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਬਣੇ | ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਛੋਟੀ ਉਮਰ ਵਿਚ ਹੀ ਸੁਖਦੀਪ ਸਿੰਘ ਰਾਮਨਗਰ ਨੂੰ ਮੌੜ ਬਲਾਕ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਅਤੇ ਹੁਣ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਮੁੜ ਸੁਖਦੀਪ ਸਿੰਘ ਰਾਮਨਗਰ ਨੂੰ ਦੂਜੀ ਵਾਰ ਬਲਾਕ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਸੁਖਦੀਪ ਦੀ ਇਸ ਨਿਯੁਕਤੀ 'ਤੇ ਹਲਕਾ ਮੌੜ ਦੇ ਸਾਰੇ ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਣਕ ਦਾ ਨਾੜ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਘਰੋਂ ਭੱਜ ਕੇ ਆਏ ਨਾਬਾਲਗ ਬੱਚੇ ਨੂੰ ਲੱਭ ਕੇ ਕੀਤਾ ਪਿਤਾ ਹਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।