10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਸਕੂਲ ਦੇ 30ਵੇਂ ਸਥਾਪਨਾ ਦਿਵਸ ਮਨਾਇਆ <br/>

ਅਜੀਤ ਡੈਸਕ 18-04-2026
ਰਾਮਪੁਰਾ ਫੂਲ, 17 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ): ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਵਿਚ ਸਕੂਲ ਦੇ 30ਵੇਂ ਸਥਾਪਨਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦਾ ਆਯੋਜਨ ਸਕੂਲ ਦੇ ਪਿ੍ੰਸੀਪਲ ਸੰਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦੇ ਹੋਏ ਗੁਰਬਾਣੀ ਦੇ ਪਾਠ ਅਤੇ ਕੀਰਤਨ ਦਾ ਆਨੰਦ ਮਾਣਿਆ | ਪਾਠ ਦੌਰਾਨ ਸਾਰਾ ਮਾਹੌਲ ਭਗਤੀਮਈ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ ਅਤੇ ਸਭ ਨੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ | ਇਸ ਧਾਰਮਿਕ ਸਮਾਗਮ ਵਿਚ ਪ੍ਰਬੰਧਕ ਸੰਮਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼, ਮੈਨੇਜਰ ਗੁਰਪ੍ਰੀਤ ਸਿੰਘ, ਮੈਂਬਰ ਸੰਜੀਵ ਕੁਮਾਰ, ਰਿਟਾਇਰਡ ਡੀ.ਈ.ਓ., ਰਵੀਨੰਦ, ਰਮੇਸ਼ ਗੌਤਮ, ਸਾਬਕਾ ਪ੍ਰਧਾਨ ਸੇਵਾ ਭਾਰਤੀ ਤਰਸੇਮ ਕੁਮਾਰ ਜੇਠੀ, ਅਨਿਲ ਸ਼ਰਾਫ, ਬਸੰਤ ਲਾਲ, ਰਾਜ ਕੁਮਾਰ, ਕਿ੍ਸ਼ਨ ਲਾਲ, ਸੁਨੀਲ ਕੁਮਾਰ, ਪ੍ਰਮੋਦ ਕੁਮਾਰ, ਜਤਿੰਦਰ ਕੁਮਾਰ ਅਤੇ ਨਵਨੀਤ ਕੁਮਾਰ (ਸੀ.ਏ.) ਵਿਸ਼ੇਸ਼ ਤੌਰ 'ਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ ਅਤੇ ਆਪਣੀ ਹਾਜ਼ਰੀ ਦਰਜ ਕਰਵਾਈ | ਵਿਦਿਆਰਥੀਆਂ ਦੇ ਮਨ ਵਿਚ ਸ਼ਰਧਾ ਅਤੇ ਆਤਮਿਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | ਪਿ੍ੰਸੀਪਲ ਸੰਜੀਵ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਧਾਰਮਿਕ ਕਾਰਜ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਆਤਮਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ | ਉਨ੍ਹਾਂ ਨੇ ਸਕੂਲ ਦੀ ਲਗਾਤਾਰ ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਅੰਤ ਵਿਚ ਸਾਰੇ ਹਾਜ਼ਰੀਨਾਂ ਲਈ ਲੰਗਰ ਦੀ ਵਿਵਸਥਾ ਕੀਤੀ ਗਈ ਅਤੇ ਸਮਾਗਮ ਦੀ ਸਮਾਪਤੀ ਸ਼ਾਂਤੀ, ਭਾਈਚਾਰੇ ਅਤੇ ਖ਼ੁਸ਼ਹਾਲੀ ਦੀ ਅਰਦਾਸ ਨਾਲ ਕੀਤਾ ਗਿਆ |

ਪਿਛਲੀ ਖ਼ਬਰ ਕੇਂਦਰ ਸਰਕਾਰ ਤੋਂ ਸੰਗਤ ਮੰਡੀ ਵਿਖੇ ਹੋਰ ਗੈਸ ਏਜੰਸੀਆਂ ਖੋਲ੍ਹੇ ਜਾਣ ਦੀ ਮੰਗ ਜ਼ੋਰ ਫੜਨ ਲੱਗੀ ਇੰਡੇਨ ਗੈਸ ਏਜੰਸੀ ਵਲੋਂ... ਅਗਲੀ ਖ਼ਬਰ ਗੁਰਦੀਪ ਸਿੰਘ ਭੋਖੜਾ ਕਾਂਗਰਸ ਪਾਰਟੀ ਦੇ ਸਪੈਸ਼ਲ ਇਨਵਾਇਟੀ ਕਮੇਟੀ ਮੈਂਬਰ ਨਿਯੁੱਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।